ਬੀਬੀਐਨ ਨੈਟਵਰਕ ਪੰਜਾਬ, ਚੰਡੀਗੜ੍ਹ ਬਿਊਰੋ, 17 ਮਾਰਚ
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੁੱਲੋ ਅਤੇ ਸਾਬਕਾ ਮੰਤਰੀ ਨਵਜੋਤ ਸਿੱਧੂ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰਨਗੇ। ਜਾਣਕਾਰੀ ਅਨੁਸਾਰ ਰਾਜਪਾਲ ਨੇ ਕਾਂਗਰਸ ਦੇ ਦੋਵਾਂ ਆਗੂਆਂ ਨੂੰ ਸਵੇਰੇ 10 ਵਜੇ ਮੁਲਾਕਾਤ ਦਾ ਸਮਾਂ ਦਿੱਤਾ ਹੈ ਇਹ ਦੋਵੇਂ ਆਗੂ ਪਿਛਲੇ ਸਮੇਂ ਤੋਂ ਕਾਂਗਰਸ ਦੀ ਮੌਜੂਦਾ ਲੀਡਰਸ਼ਿਪ ਤੋਂ ਦੂਰੀ ਬਣਾ ਕੇ ਚੱਲ ਰਹੇ ਹਨ। ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਯਾਦਵ ਨੇ ਜਦੋਂ ਕਾਂਗਰਸ ਭਵਨ ਵਿੱਚ ਕਾਂਗਰਸੀ ਆਗੂਆਂ ਨਾਲ ਪਲੇਠੀ ਮੀਟਿੰਗ ਕੀਤੀ ਸੀ ਤਾਂ ਇਹਨਾਂ ਆਗੂਆਂ ਨੇ ਆਪਣੀ ਚੰਡੀਗੜ੍ਹ ਵਿਖੇ ਅਲੱਗ ਤੋਂ ਮੀਟਿੰਗ ਕੀਤੀ ਸੀ। ਜਾਣਕਾਰੀ ਅਨੁਸਾਰ ਦੁੱਲੋ ਅਤੇ ਨਵਜੋਤ ਸਿੱਧੂ ਪਿਛਲੀਆਂ ਸਰਕਾਰਾਂ ਦੌਰਾਨ ਹੋਏ ਸਕਾਲਰਸ਼ਿਪ ਘਟਾਲੇ, ਸ਼ਰਾਬ ਘੁਟਾਲੇ ਭਰਿਸ਼ਟਾਚਾਰ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਦੋਸ਼ੀ ਵਿਅਕਤੀਆਂ ਖਿਲਾਫ ਕਾਰਵਾਈ ਕਰਨ ਅਤੇ ਉਨਾਂ ਨੂੰ ਚੋਣਾਂ ਵਿੱਚ ਖੜ੍ਹਾ ਨਾ ਹੋਣ ਦੇਣ ਦੀ ਮੰਗ ਕਰਨਗੇ।