ਬੀਬੀਐਨ ਨੈਟਵਰਕ ਪੰਜਾਬ, ਹੁਸ਼ਿਆਰਪੁਰ ਬਿਊਰੋ, 16 ਮਾਰਚ
ਜ਼ਿਲ੍ਹਾ ਹੁਸ਼ਿਆਰਪੁਰ ਦੇ ਥਾਣਾ ਮਾਹਿਲਪੁਰ ਅਧੀਨ ਪੈਂਦੇ ਪਿੰਡ ਬਘੋਰਾ ਵਿਖੇ ਉਸ ਸਮੇਂ ਮਾਹੌਲ ਗਰਮਾ ਗਿਆ ਜਦੋਂ ਪਤੀ-ਪਤਨੀ 'ਚ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਲੜਾਈ ਝਗੜਾ ਹੋ ਗਿਆ। ਲੜਾਈ ਇੰਨੀ ਵਧ ਗਈ ਕਿ ਪਤੀ ਨੇ ਆਪਣੀ ਪਤਨੀ ਨੂੰ ਤੇਜ਼ਧਾਰ ਹਥਿਆਰ ਨਾਲ ਵੱਢ ਦਿੱਤਾ ਤੇ ਬਾਅਦ 'ਚ ਖ਼ੁਦ ਨੂੰ ਅੱਗ ਦੇ ਹਵਾਲੇ ਕਰ ਦਿੱਤਾ। ਜਾਣਕਾਰੀ ਅਨੁਸਾਰ ਥਾਣਾ ਮਾਹਿਲਪੁਰ ਅਧੀਨ ਪੈਂਦੇ ਪਿੰਡ ਬਘੋਰਾ ਵਿਖੇ ਸਵੇਰੇ ਸਾਢੇ ਕੁ ਸੱਤ ਵਜੇ ਪਤੀ-ਪਤਨੀ ਵਿਚਾਲੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਲੜਾਈ ਝਗੜਾ ਹੋ ਗਿਆ। ਦੋਹਾਂ ਵਿਚਾਲੇ ਲੜਾਈ ਇੰਨੀ ਵਧ ਗਈ ਕਿ ਪਤੀ ਨੇ ਪਤਨੀ ਨੂੰ ਤੇਜ਼ ਹਥਿਆਰ ਨਾਲ ਬੇਰਹਿਮੀ ਨਾਲ ਵੱਢਣ ਤੋਂ ਬਾਅਦ ਖ਼ੁਦ ਨੂੰ ਅੱਗ ਲਗਾ ਲਈ। ਮੌਕੇ 'ਤੇ ਗੁਆਂਢੀਆਂ ਨੇ ਥਾਣਾ ਮਾਹਿਲਪੁਰ ਵਿਖੇ ਸੂਚਨਾ ਦਿੱਤੀ ਤੇ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਦੋਹਾਂ ਪਤੀ-ਪਤਨੀ ਨੂੰ ਐਬੂਲੈਂਸ ਰਾਹੀਂ ਸਿਵਲ ਹਸਪਤਾਲ ਮਾਹਿਲਪੁਰ ਵਿਖੇ ਇਲਾਜ ਲਈ ਭੇਜ ਦਿੱਤਾ।