ਬੀਬੀਐਨ ਨੈਟਵਰਕ ਪੰਜਾਬ,ਗੁਰਦਾਸਪੁਰ ਬਿਊਰੋ, 19 ਮਾਰਚ
ਬੀਐਸਐਫ ਦੇ ਸੈਕਟਰ ਗੁਰਦਾਸਪੁਰ ਅਧੀਨ ਆਉਂਦੀ ਬੀ ਐਸ ਐਫ ਦੀ 27 ਬਟਾਲੀਅਨ ਦੀ ਬੀਓਪੀ ਚੰਦੂ ਵਡਾਲਾ ਤੇ ਤਾਇਨਾਤ ਬੀਐਸਐਫ਼ ਜਵਾਨਾਂ ਵਲੋਂ ਸੋਮਵਾਰ ਦੀ ਰਾਤ ਕੌਮਾਂਤਰੀ ਸਰਹੱਦ ਰਾਹੀਂ ਭਾਰਤੀ ਖੇਤਰ ਵਿੱਚ ਪ੍ਰਵੇਸ਼ ਹੋ ਰਹੇ ਪਾਕਿਸਤਾਨ ਡਰੋਨ ਤੇ ਫਾਇਰਿੰਗ ਕੀਤੀ ਗਈ । ਜਾਣਕਾਰੀ ਅਨੁਸਾਰ ਸੋਮਵਾਰ ਦੀ ਰਾਤ ਸਰਹੱਦ ਤੇ ਬੀਓਪੀ ਚੰਦੂ ਵਡਾਲਾ ਤੇ ਚੌਕਸ ਜਵਾਨਾਂ ਵੱਲੋਂ ਅਸਮਾਨ ਵਿੱਚ ਪਾਕਿਸਤਾਨੀ ਡਰੋਨ ਦੀ ਆਵਾਜ਼ ਸੁਣਾਈ ਦਿੱਤੀ ਜੋ ਭਾਰਤੀ ਖੇਤਰ ਵਿੱਚ ਪ੍ਰਵੇਸ਼ ਕਰ ਰਿਹਾ ਸੀ ਤੇ ਚੌਕਸ ਜਵਾਨਾਂ ਵੱਲੋਂ 3 ਦੇ ਕਰੀਬ ਫਾਇਰ ਤੇ ਰੋਸ਼ਨੀ ਲਈ ਬੰਬ ਚਲਾਇਆ ਗਿਆ । ਇਸ ਘਟਨਾ ਦੀ ਖ਼ਬਰ ਸੁਣਦਿਆਂ ਹੀ ਬੀਐਸਐਫ ਤੇ ਪੁਲਿਸ ਥਾਣਾ ਕਲਾਨੌਰ ਵੱਲੋਂ ਸਬੰਧਤ ਏਰੀਏ ਵਿੱਚ ਪਹੁੰਚ ਕੇ ਮੰਗਲਵਾਰ ਤੜਕਸਾਰ ਤੋਂ ਇਲਾਕੇ ਵਿੱਚ ਨਾਕਾਬੰਦੀ ਕਰਕੇ ਸਰਚ ਬਿਆਨ ਚਲਾਇਆ ਹੋਇਆ ਹੈ। ਇੱਥੇ ਦੱਸਣ ਯੋਗ ਹੈ ਕਿ ਸਰਹੱਦ ਤੇ ਪਿਛਲੇ ਦਿਨਾਂ ਤੋਂ ਲਗਾਤਾਰ ਪਾਕਿਸਤਾਨੀ ਡਰੋਨ ਭਾਰਤੀ ਖੇਤਰ ਵਿੱਚ ਪਾਕਿ ਤਸਕਰਾਂ ਵੱਲੋਂ ਭੇਜੇ ਜਾ ਰਹੇ ਹਨ ਜਿਨ੍ਹਾਂ ਨੂੰ ਬੀਐਸਐਫ ਦੀ ਜਾਂਬਾਜ਼ ਜਵਾਨਾਂ ਵੱਲੋਂ ਨਾਕਾਮ ਕੀਤਾ ਜਾ ਰਿਹਾ ਹੈ।