ਬੀਬੀਐਨ ਨੈਟਵਰਕ ਪੰਜਾਬ, ਸੀ ਅੰਮ੍ਰਿਤਸਰ ਸਾਹਿਬ ਬਿਊਰੋ, 20 ਮਾਰਚ
ਪੰਜਾਬ ਵਿਜੀਲੈਂਸ ਬਿਊਰੋ ਨੇ ਐੱਸਡੀਐੱਮ-2 ਦੇ ਦਫਤਰ ਵਿਚ ਤਾਇਨਾਤ ਮੁਲਾਜ਼ਮ ਤਿਲਕ ਰਾਜ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਮੁਲਜ਼ਮ ਨੂੰ ਬੁੱਧਵਾਰ ਨੂੰ ਅਦਾਲਤ ਵਿਚ ਪੇਸ਼ ਕਰੇਗੀ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜ਼ਿਲ੍ਹੇ ਦੇ ਪਿੰਡ ਠੱਠੀਆਂ ਵਾਸੀ ਅੰਮ੍ਰਿਤਪਾਲ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਤੋਂ ਪੁੱਛਗਿੱਛ ਦੌਰਾਨ ਪਤਾ ਲੱਗਾ ਕਿ ਉਕਤ ਮੁਲਜ਼ਮ ਨੇ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ ਵੱਲੋਂ ਐਕੁਵਾਇਰ ਕੀਤੀ ਜ਼ਮੀਨ ਦਾ 77.92 ਲੱਖ ਰੁਪਏ ਦਾ ਮੁਆਵਜ਼ਾ ਦਿਵਾਉਣ ਬਦਲੇ ਸ਼ਿਕਾਇਤਕਰਤਾ ਦੀ ਮਦਦ ਕਰਨ ਬਦਲੇ 30 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਇਸ ਤੋਂ ਬਾਅਦ ਵਿਜੀਲੈਂਸ ਯੂਨਿਟ ਵੱਲੋਂ ਜਾਲ ਵਿਛਾ ਕੇ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਕੋਲੋਂ 20,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ।