ਬੀਬੀਐਨ ਨੈਟਵਰਕ ਪੰਜਾਬ ,ਸੰਗਰੂਰ ਬਿਊਰੋ , 21 ਮਾਰਚ
ਸੰਗਰੂਰ 21 ਮਾਰਚ (0000) ਬਿਤੇ ਦਿਨੀਂ ਜ਼ਿਲ੍ਹਾ ਸੰਗਰੂਰ ਦੇ ਪਿੰਡ ਗੁੱਜਰਾਂ ਵਿਖੇ ਜ਼ਹਿਰੀਲੀ ਸ਼ਰਾਬ ਪੀਣ ਨਾਲ 8 ਲੋਕਾਂ ਦੀ ਮੌਤ ਹੋਣ ਤੇ 12 ਲੋਕਾਂ ਦੀ ਹਾਲਤ ਗੰਭੀਰ ਹੋਣ ਤੇ ਸਾਰੇ ਪਿੰਡ ਵਿੱਚ ਮਾਤਮ ਛਾਇਆ ਹੋਇਆ ਹੈ। ਇਸ ਲਪੇਟ ਵਿੱਚ ਆਏ ਸਾਰੇ ਹੀ ਵਿਆਕਤੀ ਗਰੀਬ ਅਤੇ ਦਲਿਤ ਭਾਈਚਾਰੇ ਨਾਲ ਸਬੰਧਿਤ ਦੱਸੇ ਜਾਂਦੇ ਹਨ ਜਿਸ ਸਬੰਧੀ ਦੇਸ਼ ਦੀ ਪ੍ਰਸਿੱਧ ਸਮਾਜਿਕ ਜੱਥੇਬੰਦੀ ਭਾਰਤੀਯ ਅੰਬੇਡਕਰ ਮਿਸ਼ਨ (ਭਾਰਤ) ਵੱਲੋਂ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਨੂੰ 50 - 50 ਲੱਖ ਰੁਪਏ ਮੁਆਵਜ਼ਾ ਅਤੇ ਇੱਕ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਹੈ ਜਿਸ ਸਬੰਧੀ ਗੱਲਬਾਤ ਕਰਦਿਆਂ ਸ਼੍ਰੀ ਦਰਸ਼ਨ ਸਿੰਘ ਕਾਂਗੜਾ ਕੌਮੀ ਪ੍ਰਧਾਨ ਭਾਰਤੀਯ ਅੰਬੇਡਕਰ ਮਿਸ਼ਨ ਨੇ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਘਟਨਾ ਹੈ ਜਿਸ ਤੇ ਮਿਸ਼ਨ ਗਹਿਰਾ ਦੁੱਖ ਪ੍ਰਗਟ ਕਰਦਾ ਹੈ ਉਨ੍ਹਾਂ ਕਿਹਾ ਕਿ ਬੇਸ਼ੱਕ ਪੁਲਿਸ ਪ੍ਰਸ਼ਾਸਨ ਵੱਲੋਂ ਨਸ਼ਿਆਂ ਖ਼ਿਲਾਫ਼ ਮੁਹਿੰਮ ਵਿੱਢੀ ਹੋਈ ਹੈ ਪਰੰਤੂ ਅਜੇ ਵੀ ਪਿੰਡਾਂ ਅਤੇ ਦਲਿਤ ਬਸਤੀਆਂ ਵਿੱਚ ਖੁੱਲੇਆਮ ਹਰ ਤਰ੍ਹਾਂ ਦੇ ਨਸ਼ੇ ਵਿੱਕ ਰਹੇ ਹਨ ਜ਼ੋ ਭਾਰੀ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਨੂੰ ਨਸ਼ਾ ਤਸਕਰਾਂ ਖਿਲਾਫ਼ ਹੋਰ ਸ਼ਿਕੰਜਾ ਕੱਸਣ ਦੀ ਲੋੜ ਹੈ ਤਾਂ ਜ਼ੋ ਕੀਮਤੀ ਜਾਨਾਂ ਬਚਾਈਆਂ ਜਾ ਸਕਣ ਸ਼੍ਰੀ ਦਰਸ਼ਨ ਸਿੰਘ ਕਾਂਗੜਾ ਨੇ ਕਿਹਾ ਕਿ ਜ਼ੋ ਲੋਕ ਇਸ ਜ਼ਹਿਰੀਲੀ ਸ਼ਰਾਬ ਦੀ ਲਪੇਟ ਵਿੱਚ ਆਏ ਹਨ ਉਹ ਸਾਰੇ ਹੀ ਗਰੀਬ ਤੇ ਦਲਿਤ ਸਮਾਜ ਨਾਲ ਸੰਬੰਧਿਤ ਹਨ ਜਿਨ੍ਹਾਂ ਦੀ ਮੌਤ ਨਾਲ ਪਰਿਵਾਰ ਦੀ ਹਾਲਤ ਬਹੁਤ ਹੀ ਗਈ ਹੈ ਉਹ ਸਰਕਾਰ ਤੋਂ ਮੰਗ ਕਰਦੇ ਹਨ ਕਿ ਮ੍ਰਿਤਕਾ ਦੇ ਪਰਿਵਾਰ ਨੂੰ 50-50 ਲੱਖ ਰੁਪਏ ਮੁਆਵਜ਼ਾ, ਪਰਿਵਾਰ ਦੇ ਇੱਕ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਇਸ ਘਟਨਾ ਨੂੰ ਅੰਜਾਮ ਪਹੁਚਾਉਣ ਵਾਲੇ ਲੋਕਾਂ ਖਿਲਾਫ ਕਤਲ ਤੇ ਐਸਸੀ, ਐਸਟੀ ਐਕਟ ਤਹਿਤ ਕੇਸ ਦਰਜ ਕਰਕੇ ਸਾਰੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਜ਼ੋ ਵਿਅਕਤੀ ਜੇਰੇ ਇਲਾਜ਼ ਹਨ ਉਨ੍ਹਾਂ ਦੇ ਇਲਾਜ ਦਾ ਸਾਰਾ ਖਰਚਾ ਸਰਕਾਰ ਆਪਣੀ ਤਰਫੋਂ ਕਰੇਂ ਅਤੇ ਉਨ੍ਹਾਂ ਨੂੰ 50-50 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ।