ਬੀਬੀਐਨ ਨੈਟਵਰਕ ਪੰਜਾਬ, ਚੰਡੀਗੜ੍ਹ ਬਿਊਰੋ, 23 ਮਾਰਚ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਰਾਹੀਂ ਭਾਰਤੀ ਚੋਣ ਕਮਿਸ਼ਨ ਨੇ ਸ਼ਨਿਚਰਵਾਰ ਨੂੰ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਤੋਂ ਸੰਗਰੂਰ ਦੇ ਜ਼ਹਿਰੀਲੀ ਸ਼ਰਾਬ ਦੁਖਾਂਤ ਮਾਮਲੇ ਦੀ ਤੁਰੰਤ ਰਿਪੋਰਟ ਮੰਗੀ ਹੈ।ਚੋਣ ਕਮਿਸ਼ਨ ਦੀ ਜਾਣਕਾਰੀ ਅਨੁਸਾਰ ਇਸ ਮਾਮਲੇ ਵਿੱਚ 20 ਦੇ ਕਰੀਬ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 20 ਲੋਕ ਸੰਗਰੂਰ ਅਤੇ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਪੰਜਾਬ ਨੂੰ ਇੱਕ ਪੱਤਰ ਲਿਖ ਕੇ ਇਸ ਸਮੁੱਚੇ ਘਟਨਾਕ੍ਰਮ ਬਾਰੇ ਤੁਰੰਤ ਮੁੱਢਲੀ ਰਿਪੋਰਟ ਅਤੇ ਵਿਸਤ੍ਰਿਤ ਰਿਪੋਰਟ ਅੱਜ ਹੀ ਦੇਣ ਲਈ ਕਿਹਾ ਹੈ ਤਾਂ ਜੋ ਇਸ ਬਾਬਤ ਭਾਰਤੀ ਚੋਣ ਕਮਿਸ਼ਨ ਨੂੰ ਜਾਣੂੰ ਕਰਵਾਇਆ ਜਾ ਸਕੇ।
ADVERTISEMENT
ADVERTISEMENT
ADVERTISEMENT