ਬੀਬੀਐਨ ਨੈਟਵਰਕ ਪੰਜਾਬ, ਸ੍ਰੀ ਫ਼ਤਹਿਗੜ੍ਹ ਸਾਹਿਬ ਬਿਊਰੋ, 27 ਮਾਰਚ
ਭਾਵੇਂ ਕਿ ਚੋਣ ਜਾਬਤੇ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਫਤਿਹਗੜ੍ਹ ਸਾਹਿਬ ਪ੍ਰਨੀਤ ਸ਼ੇਰਗਿੱਲ ਵੱਲੋਂ ਅਸਲਾ ਧਾਰਕਾਂ ਨੂੰ 22 ਮਾਰਚ ਤੱਕ ਅਸਲਾ ਜਮ੍ਹਾਂ ਕਰਾਉਣ ਦੇ ਹੁਕਮ ਜਾਰੀ ਕੀਤੇ ਹੋਏ ਸਨ। ਪਰੰਤੂ ਕਈ ਅਸਲਾ ਧਾਰਕਾਂ ਵੱਲੋਂ ਅਜੇ ਤੱਕ ਆਪਣਾ ਅਸਲਾ ਜਮ੍ਹਾਂ ਨਹੀਂ ਕਰਵਾਇਆ ਗਿਆ। ਬਲਾਕ ਅਮਲੋਹ ਦੇ ਪਿੰਡ ਬੁੱਗਾ ਕਲਾਂ ਵਿਖੇ ਜ਼ਮੀਨੀ ਵਿਵਾਦ ਕਾਰਨ ਸਕੇ ਭਰਾ ਵੱਲੋਂ ਭਰਾ ਦਾ ਗੋਲੀ ਮਾਰ ਕੇ ਕਤਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਕੁਲਦੀਪ ਸਿੰਘ ਪੁੱਤਰ ਬੰਤ ਸਿੰਘ ਨੇ ਰਿਵਾਲਵਰ ਨਾਲ ਗੋਲੀ ਮਾਰ ਕੇ ਆਪਣੇ ਸਕੇ ਭਰਾ ਹਰਭਜਨ ਸਿੰਘ ਪੁੱਤਰ ਬੰਤ ਸਿੰਘ ਦਾ ਕਤਲ ਕਰ ਦਿੱਤਾ। ਪੁਲਿਸ ਵੱਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਹੋਰ ਵੇਰਵਿਆਂ ਦੀ ਉਡੀਕ ਹੈ ।
ADVERTISEMENT
ADVERTISEMENT
ADVERTISEMENT