ਬੀਬੀਐਨ ਨੈਟਵਰਕ ਪੰਜਾਬ, ਲੁਧਿਆਣਾ ਬਿਊਰੋ, 27 ਮਾਰਚ
ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਮੰਗਲਵਾਰ ਨੂੰ ਮੌਸਮ ਦੇ ਤੇਵਰ ਗਰਮ ਰਹੇ। ਚੰਡੀਗੜ੍ਹ ਪੰਜਾਬ ’ਚ ਸਭ ਤੋਂ ਗਰਮ ਰਿਹਾ। ਇੱਥੇ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਪਠਾਨਕੋਟ ’ਚ 32.2, ਮੋਹਾਲੀ ’ਚ 32.1, ਲੁਧਿਆਣਾ ’ਚ 31.4, ਗੁਰਦਾਸਪੁਰ ’ਚ 31.2, ਬਠਿੰਡਾ ਤੇ ਬਰਨਾਲਾ ’ਚ 31.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦੂਜੇ ਪਾਸੇ ਮੌਸਮ ਵਿਭਾਗ ਦੀ ਪੇਸ਼ੀਨਗੋਈ ਮੁਤਾਬਕ 27 ਮਾਰਚ ਦੀ ਅੱਧੀ ਰਾਤ ਤੋਂ ਪੰਜਾਬ ’ਚ ਮੌਸਮ ਬਦਲ ਜਾਵੇਗਾ। ਇਕ ਤਾਜ਼ਾ ਪੱਛਮੀ ਗੜਬੜੀ ਦੇ ਸਰਗਰਮ ਦੇ ਹੋਣ ਨਾਲ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ 28 ਮਾਰਚ ਤੋਂ 30 ਮਾਰਚ ਤੱਕ ਬੱਦਲ ਛਾਏ ਰਹਿਣਗੇ, 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਤੇ ਗਰਜ ਨਾਲ ਛਿੱਟਾਂ ਪੈਣ ਦੀ ਸੰਭਾਵਨਾ ਹੈ। ਕਈ ਜ਼ਿਲ੍ਹਿਆਂ ’ਚ ਆਮ ਨਾਲੋਂ ਜ਼ਿਆਦਾ ਬਾਰਿਸ਼ ਹੋ ਸਕਦੀ ਹੈ। ਇਕ ਅਪ੍ਰੈਲ ਤੋਂ ਮੌਸਮ ਸਾਫ਼ ਹੋ ਜਾਵੇਗਾ।