ਜਰਨਲਿਸਟ ਇੰਜ਼, ਸੋਨੂੰ ਉੱਪਲ, ਬੀਬੀਐਨ ਨੈੱਟਵਰਕ ਪੰਜਾਬ, ਚੰਡੀਗੜ੍ਹ ਬਿਊਰੋ, 27 ਮਾਰਚ
ਲੋਕ ਸਭਾ ਦੀਆਂ ਚੋਣਾਂ ਨੂੰ ਲੈ ਕੇ ਭਾਜਪਾ ਨੂੰ ਉਸ ਸਮੇਂ ਵੱਡਾ ਬਲ ਮਿਲਿਆ, ਜਦੋਂ ਭਾਰਤੀਯ ਜਨਤਾ ਪਾਰਟੀ ਦੇ ਵਿੱਚ ਕਾਂਗਰਸ ਦੇ ਵਿੱਚ ਸ਼ਾਮਿਲ ਲੋਕ ਸਭਾ ਮੈਂਬਰ ਰਵਨੀਤ ਕੁਮਾਰ ਬਿੱਟੂ ਭਾਜਪਾ ਦੇ ਵਿੱਚ ਸ਼ਾਮਿਲ ਹੋਏ। ਜਿਨ੍ਹਾਂ ਦੇ ਵੱਲੋਂ ਕਾਂਗਰਸ ਦਾ ਪੰਜਾ ਛੱਡ ਹੱਥ ਕਮਲ ਦਾ ਫੁੱਲ ਫੜ ਲਿਆ ਅਤੇ ਭਾਜਪਾ ਦੇ ਵਿੱਚ ਸ਼ਾਮਿਲ ਹੋ ਗਏ। ਇਸ ਦੇ ਨਾਲ ਹੀ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦੋਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਲੋਕ ਸਭਾ ਗਠਜੋੜ ਤੋਂ ਬਾਅਦ ਦੋਹਾਂ ਪਾਰਟੀਆਂ ਦੇ ਕੱਦਾਵਰ ਆਗੂ ਪਾਰਟੀਆਂ ਨੂੰ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋ ਗਏ। ਜਲੰਧਰ ਦੇ ਵਿੱਚ ਜਿਮਨੀ ਚੋਣਾਂ ਦੇ ਦੌਰਾਨ ਵੱਡੇ ਬਹੁਮਤ ਦੇ ਨਾਲ ਜਿੱਤ ਹਾਸਿਲ ਕਰਨ ਵਾਲੇ ਕਾਂਗਰਸ ਤੋਂ ਆਪ ਦੇ ਵਿੱਚ ਸ਼ਾਮਿਲ ਹੋਏ ਅਤੇ ਆਪ ਤੋਂ ਬਾਅਦ ਭਾਜਪਾ ਦੇ ਵਿੱਚ ਸ਼ਾਮਿਲ ਸੁਸ਼ੀਲ ਕੁਮਾਰ ਰਿੰਕੂ ਸ਼ੀਤਲ ਅੰਗੁਰਾਲ ਦੇ ਨਾਲ ਭਾਜਪਾ ਦੇ ਵਿੱਚ ਸ਼ਾਮਿਲ ਹੋ ਗਏ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ ਅਤੇ ਭਾਜਪਾ ਦੇ ਹੋਰ ਸੀਨੀਅਰ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ ਅਤੇ ਮੁੱਖ ਮੰਤਰੀ ਦੇ ਵੱਲੋਂ ਇਸ ਬੁਖਲਾਹਟ ਦੇ ਵਿੱਚ ਆ ਕੇ ਵੱਡਾ ਬਿਆਨ ਵੀ ਦਿੱਤਾ ਗਿਆ ਹੈ। ਕਿ ਭਾਜਪਾ ਤੋ ਮਰੋੜ ਕਰਕੇ ਉਹਨਾਂ ਦਾ ਮਨੋਰਥ ਨਹੀਂ ਤੋੜ ਸਕਦੀ ਅਤੇ ਆਮ ਆਦਮੀ ਪਾਰਟੀ ਮੁੜ ਤੋਂ ਲੋਕ ਸਭਾ ਦੀਆਂ ਚੋਣਾਂ ਦੇ ਵਿੱਚ ਵੱਡਾ ਇਤਿਹਾਸ ਰਚੇਗੀ।