ਬੀਬੀਐਨ ਨੈਟਵਰਕ ਪੰਜਾਬ, ਸ੍ਰੀ ਅੰਮ੍ਰਿਤਸਰ ਸਾਹਿਬ ਬਿਊਰੋ, 29 ਮਾਰਚ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਲਾਨਾ ਬਜਟ 2024-25 ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਇਆ। ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ ਸ਼੍ਰੋਮਣੀ ਕਮੇਟੀ ਦਾ ਸਲਾਨਾ ਬਜਟ 2024-25 ਪੇਸ਼ ਕੀਤਾ। ਇਹ ਬਜਟ 12 ਅਰਬ 60 ਕਰੋੜ 97 ਲੱਖ 32 ਹਜ਼ਾਰ ਦਾ ਹੈ। ਇਸ ਸਾਲ ਦੇ ਬਜਟ ਵਿੱਚ ਤਨਖਾਹਾਂ ਉੱਪਰ 5 ਅਰਬ 33 ਕਰੋੜ 14 ਲੱਖ ਰੁਪਏ ਖਰਚ ਹੋਣ ਦਾ ਅੰਦਾਜ਼ਾ ਹੈ ਜੋ ਕੁੱਲ ਬਜਟ ਦੇ ਖਰਚ ਦਾ 42% ਤੋਂ ਵੱਧ ਬਣਦਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦਾ ਅੱਜ ਦਾ ਇਹ ਜਨਰਲ ਇਜਲਾਸ ਬੰਦੀ ਸਿੰਘਾਂ ਦੀ ਰਿਹਾਈ ਪ੍ਰਤੀ ਸਰਕਾਰਾਂ ਦੀ ਉਦਐਨੀ ਸ੍ਰੀ ਅੰਖਾਂ ਨਾਲ ਆਪਣੇ ਹੀ ਦੇਸ਼ ਅੰਦਰ ਵੱਡਾ ਵਿਤਕਰਾ ਵਖਰੇਵਾਂ ਕਰਾਰ ਦਿੰਦਾ ਹੈ। ਇਜਲਾਸ ਮਹਿਸੂਸ ਕਰਦਾ ਨੂੰ ਸਿੱਖਰਕਾਰਾਂ ਵੱਲੋਂ ਸਿੱਖ ਬੰਦੀਆਂ ਨਾਲ ਮਨੁੱਖੀ ਅਧਿਕਾਰਾਂ ਦੀ ਅਣਦੇਖੀ ਕਰਕੇ ਅਨਿਆਂ ਕੀਤਾ ਜਾ ਰਿਹਾ ਹੈ, ਕਿਉਂਕਿ ਇਨ੍ਹਾਂ ਨੇ ਉਮਰ ਕੈਦ ਤੋਂ ਵੀ ਦੁਗਣੀਆਂ ਸਜ਼ਾਵਾਂ ਸੰਵਿਧਾਨ ਦੇ ਦਾਇਰੇ ਅੰਦਰ ਰਹਿ ਕੇ ਭੁਗਤ ਲਈਆਂ ਹਨ। ਸਿੱਖ ਕੌਮ ਲਈ ਇਹ ਬੇਹੱਦ ਅਹਿਮ ਅਆਆਹੀਦਾ ਮਾਮਲਾ ਹੈ, ਜਿਸ ਪ੍ਰਤੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਮੇਸ਼ਾ ਹੀ ਆਪਣੀ ਗਤੀਸ਼ੀਲਤਾ ਬਣਾਈ ਰੱਖੀ। ਸਿੱਖ ਕੋਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਵੀ ਇਸ ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਭਾਰਤ ਸਰਕਾਰ ਨਾਲ ਗੱਲਬਾਤ ਵਾਸਤੇ ਇਕ ਉੱਚ ਪੱਧਰੀ ਪੰਜ ਮੈਂਬਰੀ ਕਮੇਟੀ ਦਾ ਵੀ ਗਠਨ ਕੀਤਾ ਗਿਆ, ਜਿਸ ਨੇ ਸਰਕਾਰ ਨਾਲ ਗੱਲਬਾਤ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਪਰੰਤੂ ਸਰਕਾਰ ਵੱਲੋਂ ਕੋਈ ਹਾਂਪੱਖੀ ਹੁੰਗਾਰਾ ਨਹੀਂ ਭਰਿਆ ਗਿਆ। ਕੇਂਦਰ ਸਰਕਾਰ ਦਾ ਨਕਾਰਾਤਮਕ ਰਵੱਈਆ ਨਾ ਕੇਵਲ ਬੰਦੀ ਸਿੱਖਾਂ ਨੂੰ ਨਿਆਂ ਦੇ ਰਾਹ ਵਿਚ ਅੜਿੱਕਾ ਹੈ, ਬਲਕਿ ਇਹ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਅਤੇ ਮਾਣ-ਸਤਿਕਾਰ ਪ੍ਰਤੀ ਗੈਰ-ਸੰਜੀਦਾ ਪਹੁੰਚ ਵੀ ਹੈ। ਭਾਰਤ ਦੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੂੰ ਇਹ ਕਦੇ ਨਹੀਂ ਭੁੱਲਣਾ ਚਾਹੀਦਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਇਤਿਹਾਸ ਜਾਲਮ ਮੁਗਲ ਹਕੂਮਤ ਦਾ ਵੀ ਹੰਕਾਰ ਤੋੜਨ ਵਾਲਾ ਰਿਹਾ ਹੈ ਅਤੇ ਇਥੇ ਵੱਡੇ-ਵੱਡੇ ਹੁਕਮਰਾਨ ਅਤੇ ਮਹਾਰਾਜੇ ਵੀ ਝੁਕਦੇ ਰਹੇ ਹਨ। (2) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦਾ ਅੱਜ ਦਾ ਇਹ ਜਨਰਲ ਇਜਲਾਸ ਸਾਲ 2015 ਵਿਚ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਮਾਮਲੇ ਵਿੱਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਅਤੇ ਉਸ ਦੀ ਪੈਰੋਕਾਰ ਹਨੀਪ੍ਰੀਤ ਦੀ ਤੁਰੰਤ ਗ੍ਰਿਫਤਾਰੀ ਦੀ ਮੰਗ ਕਰਦਾ ਹੈ। ਇਸ ਬੇਅਦਬੀ ਮਾਮਲੇ ਨੇ ਪੂਰੀ ਸਿੱਖ ਕੌਮ ਨੂੰ ਗਹਿਰੀ ਮਾਨਸਿਕ ਪੀੜਾ ਦਿੱਤੀ ਹੈ ਅਤੇ ਦੁੱਖ ਦੀ ਗੱਲ ਹੈ ਕਿ ਇਸ ਦਾ ਅਜੇ ਤੀਕ ਮੁਕੰਮਲ ਇਨਸਾਫ਼ ਨਹੀਂ ਮਿਲਿਆ। ਇਸ ਮਾਮਲੇ ਵਿਚ ਬੀਤੇ ਸਮੇਂ ਗ੍ਰਿਫ਼ਤਾਰ ਕੀਤੇ ਗਏ ਸਿਰਸਾ ਡੇਰੇ ਦੇ ਪੈਰੋਕਾਰ ਪ੍ਰਦੀਪ ਕਲੇਰ ਵੱਲੋਂ ਚੰਡੀਗੜ੍ਹ ਦੀ ਅਦਾਲਤ 'ਚ ਕੀਤੇ ਖੁਲਾਸਿਆਂ ਤੋਂ ਸਪੱਸ਼ਟ ਹੋ ਚੁੱਕਾ ਹੈ ਕਿ ਇਸ ਸਿੱਖ ਵਿਰੋਧੀ ਵਰਤਾਰੇ ਪਿੱਛੇ ਮੁੱਖ ਸਾਜ਼ਿਸ਼ਘਾੜੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਅਤੇ ਹਨੀਪ੍ਰੀਤ ਹਨ।