ਬੀਬੀਐਨ ਨੈਟਵਰਕ ਪੰਜਾਬ, ਲੁਧਿਆਣਾ ਬਿਊਰੋ, 30 ਮਾਰਚ
ਨਾਕਾਬੰਦੀ ਦੌਰਾਨ ਕ੍ਰਾਈਮ ਬ੍ਰਾਂਚ 2 ਦੀ ਟੀਮ ਨੇ ਪਿੰਡ ਲੱਖੋਵਾਲ ਦੇ ਰਹਿਣ ਵਾਲੇ ਵਰਿੰਦਰ ਸਿੰਘ ਨੂੰ 315 ਬੋਰ ਦੀ ਦੇਸੀ ਪਿਸਤੌਲ ਅਤੇ ਦੋ ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਕੀਤਾ ਹੈ l ਜਾਣਕਾਰੀ ਦਿੰਦਿਆਂ ਤਫਤੀਸ਼ੀਆ ਅਫ਼ਸਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਸੇਵਾ ਕੇਂਦਰ ਕੁਹਾੜਾ ਨੇੜੇ ਨਾਕਾਬੰਦੀ ਕੀਤੀ ਹੋਈ ਸੀ l ਇਸੇ ਦੌਰਾਨ ਮੁਲਜ਼ਮ ਵਰਿੰਦਰ ਸਿੰਘ ਸਪਲੈਂਡਰ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਇਆl ਸ਼ੱਕ ਦੇ ਅਧਾਰ 'ਤੇ ਪੁਲਿਸ ਪਾਰਟੀ ਨੇ ਜਦ ਉਸਨੂੰ ਰੋਕ ਕੇ ਤਲਾਸ਼ੀ ਲਈ ਤਾਂ ਮੁਲਜ਼ਮ ਦੇ ਕਬਜ਼ੇ ਚੋਂ 315 ਬੋਰ ਦੀ ਦੇਸੀ ਪਿਸਤੌਲ ਅਤੇ ਕਾਰਤੂਸ ਬਰਾਮਦ ਕੀਤੇ ਗਏl ਪੁਲਿਸ ਨੇ ਮੁਲਜ਼ਮ ਵਰਿੰਦਰ ਸਿੰਘ ਖਿਲਾਫ ਅਸਲਾ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।