ਬੀਬੀਐਨ ਨੈਟਵਰਕ ਪੰਜਾਬ, ਲੁਧਿਆਣਾਂ ਬਿਊਰੋ, 30 ਮਾਰਚ
ਪੰਜਾਬ ਸਰਕਾਰ ਆਮ ਜਨਤਾ ਨੂੰ ਸਹੂਲਤਾਂ ਦੇਣ ਲਈ ਵਚਨਬੱਧ ਹੈ । ਜਦੋਂ ਦੀ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ, ਉਦੋਂ ਤੋਂ ਪੰਜਾਬ ਵਿਚਲੇ ਕਈ ਟੋਲ ਪਲਾਜ਼ੇ ਫਰੀ ਹੋਏ ਹਨ । ਇਸੇ ਲੜੀ ਤਹਿਤ ਹੁਣ ਪੰਜਾਬ ਸਰਕਾਰ ਲੁਧਿਆਣਾ ਤੋਂ ਬਰਨਾਲਾ ਜਾਣ ਵਾਲੇ ਰਾਹਗੀਰਾਂ ਨੂੰ ਲਈ ਸਫ਼ਰ ਨੂੰ ਹੋਰ ਸੁਖਾਲਾ ਬਣਾ ਰਹੀ ਹੈ। 2 ਅਪ੍ਰੈਲ ਰਾਤ 12 ਵਜੇ ਤੋਂ ਦੋ ਟੋਲ ਪਲਾਜ਼ੇ ਫਰੀ ਹੋਣ ਜਾ ਰਹੇ ਹਨ । ਇਸ ਦੀ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ ਅਕਾਉਂਟ 'ਤੇ ਟਵੀਟ ਕਰਕੇ ਦਿੱਤੀ।ਲੁਧਿਆਣਾਂ ਤੋਂ ਬਰਨਾਲਾ ਵਾਇਆ ਸੁਧਾਰ..ਰਾਏਕੋਟ..ਮਹਿਲ ਕਲਾਂ ਦੋ ਟੋਲ ਪਲਾਜ਼ਾ ਹਨ..1.ਪਿੰਡ ਰਕਬਾ ਨੇੜੇ ਮੁੱਲ਼ਾਂਪੁਰ..2.ਪਿੰਡ ਮਹਿਲ ਕਲਾਂ ..ਇੱਕੋ ਕੰਪਨੀ ਦੇ ..ਕੰਪਨੀ ਨੇ ਕੋਵਿਡ ਅਤੇ ਕਿਸਾਨ ਅੰਦੋਲਨ ਦਾ ਵੇਰਵਾ ਦੇ ਕੇ 448 ਦਿਨਾਂ ਦੀ ਟੋਲ ਨੂੰ ਵਧਾਉਣ ਦੀ ਮੰਗ ਕੀਤੀ ਸੀ ..ਜਿਸਨੂੰ ਪੰਜਾਬ ਸਰਕਾਰ ਵੱਲ਼ੋਂ ਨਹੀਂ ਮੰਨਿਆ ਗਿਆ..ਇਹ ਦੋਵੇਂ ਟੋਲ… ਇਹ ਦੋਵੇਂ ਟੋਲ ਪਲਾਜ਼ੇ ਲੁਧਿਆਣਾ ਤੋਂ ਬਰਨਾਲਾ ਵਾਇਆ ਸੁਧਾਰ,ਰਾਏਕੋਟ, ਮਹਿਲ ਕਲਾਂ ਜਾਂਦਿਆਂ ਆਉਂਦੇ ਹਨ। ਪਹਿਲਾ ਟੋਲ ਪਲਾਜ਼ਾ ਪਿੰਡ ਰਕਬਾ ਨੇੜੇ ਮੁੱਲ਼ਾਂਪੁਰ ਅਤੇ ਦੂਜਾ ਪਿੰਡ ਮਹਿਲ ਕਲਾਂ ਵਿਖੇ ਹੈ । ਇਹ ਦੋਵੇਂ ਟੋਲ ਪਲਾਜ਼ੇ ਇਕੋ ਕੰਪਨੀ ਦੇ ਹਨ । ਇਸ ਕੰਪਨੀ ਨੇ ਕੋਵਿਡ ਅਤੇ ਕਿਸਾਨ ਅੰਦੋਲਨ ਦਾ ਵੇਰਵਾ ਦੇ ਕੇ ਪੰਜਾਬ ਸਰਕਾਰ ਤੋਂ 448 ਦਿਨਾਂ ਦੀ ਟੋਲ ਨੂੰ ਵਧਾਉਣ ਦੀ ਮੰਗ ਕੀਤੀ ਸੀ, ਜਿਸਨੂੰ ਪੰਜਾਬ ਸਰਕਾਰ ਵੱਲ਼ੋਂ ਨਹੀਂ ਮੰਨਿਆ ਗਿਆ । ਇਸ ਲਈ ਹੁਣ ਇਹ ਦੋਵੇਂ ਟੋਲ 2 ਅਪ੍ਰੈਲ ਰਾਤ 12 ਵਜੇ ਬੰਦ ਹੋ ਜਾਣਗੇ। ਇਸ ਨਾਲ ਇਸ ਰਸਤਿਓਂ ਆਉਣ ਜਾਣ ਵਾਲਿਆਂ ਦਾ ਸਮਾੰ ਅਤੇ ਪੈਸਾ ਦੋਵੇਂ ਬਚਣਗੇ।