ਬੀਬੀਐਨ ਨੈਟਵਰਕ ਪੰਜਾਬ, ਲੁਧਿਆਣਾ ਬਿਊਰੋ, 30 ਮਾਰਚ
ਲੁਧਿਆਣਾ ਦੇ ਹਲਕਾ ਦੱਖਣੀ ਤੋਂ ਆਮ ਆਦਮੀ ਪਾਰਟੀ ਦੀ ਐਮਐਲਏ ਰਜਿੰਦਰ ਪਾਲ ਕੌਰ ਛੀਨਾ ਨੇ ਦਿੱਲੀ ਦੇ ਇੱਕ ਅਣਪਛਾਤੇ ਵਿਅਕਤੀ ਖਿਲਾਫ਼ ਮੁਕੱਦਮਾ ਦਰਜ ਕਰਵਾਇਆ ਹੈ। ਥਾਣਾ ਡਾਬਾ ਦੀ ਪੁਲਿਸ ਨੂੰ ਦਿੱਤੀ ਗਈ ਸ਼ਿਕਾਇਤ ਵਿੱਚ ਛੀਨਾ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਨੂੰ ਇੱਕ ਵ੍ਹਟਸਐਪ ਨੰਬਰ ਤੋਂ ਫੋਨ ਆਇਆ l ਕਾਲਰ ਨੇ ਛੀਨਾ ਨੂੰ ਆਮ ਆਦਮੀ ਪਾਰਟੀ ਛੱਡਣ ਤੇ ਭਾਜਪਾ ਵਿੱਚ ਸ਼ਾਮਿਲ ਹੋਣ ਦਾ ਲਾਲਚ ਦਿੰਦੇ ਹੋਏ 5 ਕਰੋੜ ਰੁਪਏ ਦੀ ਆਫਰ ਦਿੱਤੀl ਸ਼ਿਕਾਇਤ ਵਿੱਚ ਐਮਐਲਏ ਨੇ ਦੱਸਿਆ ਕਿ ਕਾਲਰ ਨੇ ਉਨ੍ਹਾਂ ਨੂੰ ਲੋਕ ਸਭਾ ਦੀ ਟਿਕਟ ਦਵਾਉਣ ਦੀ ਵੀ ਪੇਸ਼ਕਸ਼ ਕੀਤੀ l ਉਧਰੋਂ ਇਸ ਮਾਮਲੇ ਵਿੱਚ ਥਾਣਾ ਡਾਬਾ ਦੀ ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ ਕੇਸ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ l
ADVERTISEMENT
ADVERTISEMENT
ADVERTISEMENT