ਬੀਬੀਐਨ ਨੈਟਵਰਕ ਪੰਜਾਬ, ਲੁਧਿਆਣਾ ਬਿਊਰੋ, 30 ਮਾਰਚ
ਐਸਐਸਪੀ ਖੰਨਾ ਅਮਨੀਤ ਕੌਂਡਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਸ਼ਾ ਤਸਕਰਾਂ ਨੂੰ ਫੜਨ ਅਤੇ ਸਮਾਜ ਵਿਰੋਧੀ ਅਨਸਰਾਂ ਦੀਆਂ ਗੈਰ-ਕਾਨੂੰਨੀ ਗਤੀਵਿਧੀਆਂ ਰੋਕਣ ਲਈ ਡੀਐਸਪੀ ਪਾਇਲ ਅਤੇ ਐਸਐਚਓ ਦੋਰਾਹਾ ਦੀ ਕਮਾਂਡ ਹੇਠ ਕਾਸੋ ਆਪਰੇਸ਼ਨ ਅਧੀਨ ਵੱਖ-ਵੱਖ ਥਾਵਾਂ 'ਤੇ ਘੇਰਾਬੰਦੀ ਅਤੇ ਸਰਚ ਆਪਰੇਸ਼ਨ ਚਲਾਇਆ ਗਿਆ।ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਡੀਐਸਪੀ ਪਾਇਲ ਨਿਖਿਲ ਗਰਗ ਨੇ ਦੱਸਿਆ ਕਿ ਚੋਣਾਂ ਤੋਂ ਪਹਿਲਾਂ ਗੈਰ ਸਮਾਜਿਕ ਤੱਤਾਂ ਉੱਪਰ ਸ਼ਿਕੰਜਾ ਕੱਸਣ ਲਈ ਇਹ ਅਪਰੇਸ਼ਨ ਚਲਾਇਆ ਗਿਆ।ਇਸ ਤੋਂ ਇਲਾਵਾ ਨਸ਼ੇ ਦੀ ਸਮਗਲਿੰਗ ਕਰਨ ਵਾਲੇ ਸਮੱਗਲਰਾਂ ਨੂੰ ਗ੍ਰਿਫਤਾਰ ਕਰਨ ਅਤੇ ਨਸ਼ੇ ਦੀ ਬਰਾਮਦਗੀ ਲਈ ਵੀ ਇਹ ਕਾਸੋ ਆਪਰੇਸ਼ਨ ਖੰਨਾ ਪੁਲਿਸ ਵੱਲੋਂ ਸਾਂਝੇ ਤੌਰ 'ਤੇ ਚਲਾਇਆ ਗਿਆ ਹੈ। ਸ਼ਹਿਰ ਦੇ ਵੱਖ ਵੱਖ ਵਾਰਡਾਂ ਦੇ ਸ਼ੱਕੀ ਵਿਅਕਤੀਆਂ ਦੇ ਘਰਾਂ ਦੀ ਤਲਾਸ਼ੀ ਲਈ ਗਈ।ਇਸ ਤੋਂ ਇਲਾਵਾ ਨਾਲ ਲਗਦੇ ਪਿੰਡ ਰਾਮਪੁਰ ਵਿੱਚ ਵੀ ਰੇਡ ਕੀਤੀ ਗਈ। ਕਈ ਥਾਵਾਂ ਤੋਂ ਨਸ਼ੇ ਦੀ ਬਰਾਮਦਗੀ ਵੀ ਹੋਈ ਹੈ।