ਬੀਬੀਐਨ ਨੈਟਵਰਕ ਪੰਜਾਬ, ਲੁਧਿਆਣਾ ਬਿਊਰੋ, 2 ਅਪ੍ਰੈਲ
ਕਾਂਗਰਸ ਪਾਰਟੀ ਨੂੰ ਅਲਵਿਦਾ ਆਖ ਭਾਜਪਾ ਵਿੱਚ ਸ਼ਾਮਲ ਹੋਏ ਤਿੰਨ ਵਾਰ ਦੇ ਜੇਤੂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਦਾ ਲੁਧਿਆਣਾ ਰੇਲਵੇ ਸਟੇਸ਼ਨ ਤੇ ਪੁੱਜਣ ਤੇ ਭਾਜਪਾ ਦੇ ਜਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਦੀ ਅਗਵਾਈ 'ਚ ਭਾਜਪਾਈਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਖੁਸ਼ੀ ਵਿਚ ਗੱਦਗੱਦ ਹੋਏ ਰਵਨੀਤ ਸਿੰਘ ਬਿੱਟੂ ਨੇ ਜਿੱਥੇ ਪਾਰਟੀ ਦੇ ਸਮੂਹ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕੀਤਾ । ਉਨ੍ਹਾਂ ਕਿਹਾ ਕਿ ਲੁਧਿਆਣਾ ਦੇ ਲੋਕਾਂ ਵੱਲੋਂ ਦਿੱਤੇ ਜਾ ਰਹੇ ਪਿਆਰ ਦਾ ਉਹ ਸਦਾ ਰਿਣੀ ਰਹੇਗਾ। ਉਨ੍ਹਾਂ ਕਿਹਾ ਕਿ ਭਾਜਪਾ ਦਾ ਹਰ ਵਰਕਰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੂਰਅੰਦੇਸ਼ੀ ਸੋਚ ਤੇ ਪਹਿਰਾ ਦੇਣ ਅਤੇ ਪਾਰਟੀ ਦੀ ਇੱਕਜੁੱਟਤਾ ਨੂੰ ਬਰਕਰਾਰ ਰੱਖਣ ਲਈ ਸਮ੍ਰਪਿਤ ਭਾਵਨਾ ਨਾਲ ਕੰਮ ਕਰਦਾ ਆ ਰਿਹਾ ਹੈ। ਰਵਨੀਤ ਸਿੰਘ ਬਿੱਟੂ ਨੇ ਭਾਜਪਾ ਦੀ ਹਾਈਕਮਾਂਡ ਵੱਲੋਂ ਜਿਤਾਏ ਭਰੋਸੇ ਤੇ ਖੁਸ਼ੀ ਦਾ ਇਜਹਾਰ ਕਰਦੇ ਹੋਏ ਕਿਹਾ ਕਿ ਲੜਾਈ ਇਕੱਲੇ ਰਵਨੀਤ ਸਿੰਘ ਬਿੱਟੂ ਦੀ ਲੜਾਈ ਨਹੀਂ ਇਹ ਲੜਾਈ ਮੋਦੀ ਦੀ ਸੋਚ ਤੇ ਦੇਸ਼ ਦੀ ਤਰੱਕੀ ਦੀ ਲੜਾਈ ਹੈ। ਇਸ ਮੋਕੇ ਪਾਰਟੀ ਦੇ ਸੀਨੀਅਰ ਆਗੂਆਂ ਤੋਂ ਇਲਾਵਾ ਹਜਾਰਾਂ ਵਰਕਰਾਂ ਨੇ ਵਰਕਰ ਵੀ ਬਿੱਟੂ ਦਾ ਸਵਾਗਤ ਕਰਨ ਲਈ ਸਵੇਰੇ ਤੋਂ ਹੀ ਰੇਲਵੇ ਸਟੇਸ਼ਨ ਪੁੱਜੇ ਹੋਏ ਹਨ।