ਬੀਬੀਐਨ ਨੈਟਵਰਕ ਪੰਜਾਬ, ਸ੍ਰੀ ਅੰਮ੍ਰਿਤਸਰ ਸਾਹਿਬ ਬਿਊਰੋ, 4 ਮਾਰਚ
ਅੰਮ੍ਰਿਤਸਰ 'ਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀਆਂ ਲਾਸ਼ਾਂ ਬਰਾਮਦ ਹੋਈਆਂ। ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਕੰਦੋਵਾਲੀ ਵਿਖੇ 35 ਸਾਲਾ ਨੌਜਵਾਨ ਅੰਮ੍ਰਿਤਪਾਲ ਸਿੰਘ ਵੱਲੋਂ ਆਪਣੀ ਮਾਂ ਮਨਬੀਰ ਕੌਰ, ਭਾਬੀ ਅਵਨੀਤ ਕੌਰ ਤੇ 2 ਸਾਲਾ ਭਤੀਜਾ ਸਮਰੱਥ ਦਾ ਬੇਰਿਹਮੀ ਨਾਲ ਕਤਲ ਕਰ ਦਿੱਤਾ ਗਿਆ। ਕਤਲ ਕਰਨ ਮਗਰੋਂ ਆਪ ਹੀ ਪੁਲਿਸ ਥਾਣਾ ਝੰਡੇਰ ਵਿਖੇ ਪੇਸ਼ ਹੋਣ ਲਈ ਗਿਆ। ਥਾਣਾ ਝੰਡੇਰ ਦੀ ਪੁਲਿਸ ਵੱਲੋਂ ਮੌਕੇ ਪਹੁੰਚ ਕੇ ਕਾਰਵਾਈ ਕੀਤੀ ਜਾ ਰਹੀ ਹੈ।
ADVERTISEMENT
ADVERTISEMENT
ADVERTISEMENT