ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਧਰਮ ਪਤਨੀ ਸੁਨੀਤਾ ਕੇਜਰੀਵਾਲ ਦੇ ਵੱਲੋਂ ਸੀਐਮ ਦਫਤਰ ਦਿੱਲੀ ਵਿਖੇ ਅਮਰ ਸ਼ਹੀਦ ਸਰਦਾਰ ਭਗਤ ਸਿੰਘ ਅਤੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦੇ ਵਿਚਕਾਰ ਲਗਾਈ ਜੇਲ ਚ ਬੰਦ ਅਰਵਿੰਦ ਕੇਜਰੀਵਾਲ ਦੀ ਤਸਵੀਰ, ਸੋਸ਼ਲ ਮੀਡੀਆ ਤੇ ਇਸ ਚੀਜ਼ ਨੂੰ ਲੈ ਕੇ ਦੱਸਿਆ ਜਾ ਰਿਹਾ ਅਪਮਾਨ
ਜਰਨਲਿਸਟ ਇੰਜੀਨੀਅਰ, ਸੋਨੂੰ ਉੱਪਲ, ਬੀਬੀਐਨ ਨੈੱਟਵਰਕ ਪੰਜਾਬ, ਚੰਡੀਗੜ੍ਹ ਬਿਊਰੋ, 05 ਅਪ੍ਰੈਲ
ਆਪ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬੀਤੇ ਦਿਨੀ ਸ਼ਰਾਬ ਘੁਟਾਲੇ ਦੇ ਮਾਮਲੇ ਨੂੰ ਲੈ ਕੇ ਜੇਲ ਦੇ ਵਿੱਚ ਬੰਦ ਹਨ। ਇਸ ਦੌਰਾਨ ਉਹਨਾਂ ਦੀ ਧਰਮ ਪਤਨੀ ਸੁਨੀਤਾ ਕੇਜਰੀਵਾਲ ਦੇ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ ਅਤੇ ਹਰ ਦਿਨ ਸੋਸ਼ਲ ਮੀਡੀਆ ਦੇ ਉੱਪਰ ਕੇਜਰੀਵਾਲ ਦੇ ਨਾਲ ਜੇਲ੍ਹ ਦੇ ਵਿੱਚ ਹੋ ਰਹੀ ਗੱਲਬਾਤ ਨੂੰ ਲੈ ਕੇ ਜਿੱਥੇ ਸੋਸ਼ਲ ਮੀਡੀਆ ਦੇ ਉੱਪਰ ਲੋਕਾਂ ਦੇ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਉੱਥੇ ਹੀ ਕੇਂਦਰ ਸਰਕਾਰ ਅਤੇ ਮੋਦੀ ਸਰਕਾਰ ਸਮੇਤ ਭਾਜਪਾ ਦੇ ਖਿਲਾਫ ਡੱਟ ਕੇ ਇਸ ਸੰਘਰਸ਼ ਨੂੰ ਲੈ ਕੇ ਸੰਘਰਸ਼ ਵੀ ਕੀਤਾ ਜਾ ਰਿਹਾ ਹੈ। ਪਰ ਅੱਜ ਸੋਸ਼ਲ ਮੀਡੀਆ ਦੇ ਉੱਪਰ ਇੱਕ ਫੋਟੋ ਵਾਇਰਲ ਹੋ ਰਹੀ ਹੈ ਜਿਸ ਤਸਵੀਰ ਦੇ ਨਾਲ ਇੱਕ ਨਵਾਂ ਵਿਵਾਦ ਛਿੜ ਗਿਆ ਹੈ। ਵਿਵਾਦ ਇਹ ਹੈ ਕਿ ਅਰਵਿੰਦ ਕੇਜਰੀਵਾਲ ਦੀ ਜੇਲ ਦੇ ਵਿੱਚ ਬੰਦ ਸਲਾਖਾਂ ਦੀ ਇੱਕ ਤਸਵੀਰ ਨੂੰ ਐਡਿਟਿੰਗ ਕਰਕੇ ਅਮਰ ਸ਼ਹੀਦ ਸਰਦਾਰ ਭਗਤ ਸਿੰਘ ਅਤੇ ਸੰਵਿਧਾਨ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਡਕਰ ਦੀ ਸੋਚ ਦੇ ਉੱਪਰ ਚੱਲਣ ਵਾਲੀ ਆਮ ਆਦਮੀ ਪਾਰਟੀ ਸਰਕਾਰ ਦੇ ਵੱਲੋਂ ਸੀਐਮ ਦਫਤਰ ਦਿੱਲੀ ਵਿਖੇ ਦੇਸ਼ ਦੀ ਆਜ਼ਾਦੀ ਲਈ ਅਹਿਮ ਯੋਗਦਾਨ ਪਾਉਣ ਵਾਲੇ ਇਨਾਂ ਸ਼ਹੀਦਾਂ ਦੇ ਵਿਚਕਾਰ ਅਰਵਿੰਦ ਕੇਜਰੀਵਾਲ ਦੀ ਤਸਵੀਰ ਲਗਾਈ ਗਈ ਹੈ। ਇਹ ਤਸਵੀਰ ਅਸਲ ਵਿੱਚ ਲਗਾਈ ਗਈ ਹੈ ਜਾਂ ਇਸ ਨੂੰ ਐਡਿਟ ਕੀਤਾ ਗਿਆ ਹੈ। ਇਹ ਤਾਂ ਹਾਲੇ ਸੱਚ ਸਾਹਮਣੇ ਨਹੀਂ ਆ ਰਿਹਾ ਹੈ ਅਤੇ ਨਾ ਹੀ ਅਸਲ ਸੱਚਾਈ ਸਾਹਮਣੇ ਆ ਰਹੀ ਹੈ। ਪਰ ਇਸ ਫੋਟੋ ਦੇ ਨਾਲ ਇੱਕ ਨਵਾਂ ਵਿਵਾਦ ਛਿੜ ਗਿਆ ਹੈ ਅਤੇ ਲੋਕਾਂ ਦੇ ਵੱਲੋਂ ਸੋਸ਼ਲ ਮੀਡੀਆ ਦੇ ਉੱਪਰ ਖੂਬ ਪੈਟਰੋਲ ਕੀਤਾ ਜਾ ਰਿਹਾ ਹੈ ਕਿ ਆਖਰ ਕੇਜਰੀਵਾਲ ਹੁਣ ਆਪਣੇ ਆਪ ਨੂੰ ਇਨਾ ਵੱਡਾ ਸਮਝਣ ਲੱਗ ਗਿਆ ਕਿ ਉਹ ਦੇਸ਼ ਦੀ ਆਜ਼ਾਦੀ ਲਈ ਅਹਿਮ ਭੂਮਿਕਾ ਨਿਭਾਉਣ ਵਾਲੇ ਅਮਰ ਸ਼ਹੀਦ ਸਰਦਾਰ ਭਗਤ ਸਿੰਘ ਅਤੇ ਸੰਵਿਧਾਨ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਦਕਰ ਦੇ ਬਰਾਬਰ ਆਪਣਾ ਸਥਾਨ ਰੱਖੇਗਾ। ਪਰ ਜੇਕਰ ਅਰਵਿੰਦ ਕੇਜਰੀਵਾਲ ਦੇ ਫੇਸਬੁੱਕ ਪੇਜ ਦੇ ਉੱਪਰ ਸੁਨੀਤਾ ਕੇਜਰੀਵਾਲ ਦੀ ਵੀਡੀਓ ਦੇਖੀ ਜਾਵੇ ਤਾਂ ਉਸ ਦੇ ਵਿੱਚ ਇਹ ਤਸਵੀਰ ਸਾਫ ਸਾਫ ਲੱਗੀ ਨਜ਼ਰ ਆ ਰਹੀ ਹੈ।