ਬੀਬੀਐਨ ਨੈਟਵਰਕ ਪੰਜਾਬ, ਲੁਧਿਆਣਾ ਬਿਊਰੋ, 8 ਅਪ੍ਰੈਲ
ਗਰਭਵਤੀ ਹਾਲਤ 'ਚ ਨਾਬਾਲਗ ਲੜਕੀ ਨੂੰ ਲੁਧਿਆਣਾ ਦੇ ਸਿਵਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਇਸ ਮਾਮਲੇ 'ਚ ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਮਹਿਲਾ ਡਾਕਟਰ ਦੀ ਸ਼ਿਕਾਇਤ 'ਤੇ ਅਣਪਛਾਤੇ ਮੁਲਜ਼ਮ ਖਿਲਫ਼ ਮੁਕੱਦਮਾ ਦਰਜ ਕਰ ਲਿਆ ਹੈ। ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਡਾਕਟਰ ਨੇ ਦੱਸਿਆ ਕਿ ਬੱਚੀ ਦੀ ਉਮਰ 16 ਸਾਲ ਹੈ ਤੇ ਉਹ ਗਰਭਵਤੀ ਹੈ l ਅਣਪਛਾਤੇ ਮੁਲਜ਼ਮ ਤੇ ਉਸ ਨੂੰ ਹਵਸ ਦਾ ਸ਼ਿਕਾਰ ਬਣਾ ਕੇ ਗਰਭਵਤੀ ਕਰ ਦਿੱਤਾ ਹੈ l ਇਸ ਮਾਮਲੇ ਵਿੱਚ ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਮੁਕਦਮਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ADVERTISEMENT
ADVERTISEMENT
ADVERTISEMENT