ਬੀਬੀਐਨ ਨੈਟਵਰਕ ਪੰਜਾਬ, ਬਠਿੰਡਾ ਬਿਊਰੋ, 09 ਅਪ੍ਰੈਲ
ਸ਼ਹਿਰ ਦੇ ਇਕ ਨਿੱਜੀ ਹੋਟਲ 'ਚ ਕੁੜੀ ਨੇ ਨਾਲ ਠਹਿਰੇ ਮੁੰਡੇ ਨੂੰ ਤੇਜ਼ਧਾਰ ਹਥਿਆਰ ਨਾਲ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ। ਜਾਣਕਾਰੀ ਅਨੁਸਾਰ ਅਜੀਤ ਰੋਡ 'ਤੇ ਸਥਿਤ ਇਕ ਹੋਟਲ 'ਚ ਮੁੰਡਾ ਤੇ ਕੁੜੀ ਠਹਿਰੇ ਹੋਏ ਸਨ। ਇਸ ਦੌਰਾਨ ਕਿਸੇ ਗੱਲ ਨੂੰ ਲੈ ਕੇ ਦੋਵਾਂ 'ਚ ਬਹਿਸਬਾਜ਼ੀ ਹੋਈ ਤੇ ਕੁੜੀ ਨੇ ਤੇਜ਼ਧਾਰ ਹਥਿਆਰ ਨਾਲ ਮੁੰਡੇ 'ਤੇ ਹਮਲਾ ਕਰ ਦਿੱਤਾ ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਮੌਕੇ 'ਤੇ ਪੁੱਜੀ ਪੁਲਿਸ ਨੇ ਜ਼ਖ਼ਮੀ ਨੌਜਵਾਨ ਨੂੰ ਪਹਿਲਾਂ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਜਿੱਥੋਂ ਡਾਕਟਰਾਂ ਨੇ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਏਮਜ਼ ਰੈਫਰ ਕਰ ਦਿੱਤਾ। ਦੱਸਿਆ ਜਾਂਦਾ ਹੈ ਕਿ ਦੋਵੇਂ ਪ੍ਰੇਮੀ-ਪ੍ਰੇਮਿਕਾ ਸਨ। ਨੌਜਵਾਨ ਬਠਿੰਡਾ ਜ਼ਿਲ੍ਹੇ ਦੇ ਇਕ ਪਿੰਡ ਦਾ ਰਹਿਣ ਵਾਲਾ ਹੈ ਜਦੋਂਕਿ ਕੁੜੀ ਰਾਜਸਥਾਨ ਦੇ ਗੰਗਾਨਗਰ ਦੀ ਦੱਸੀ ਜਾ ਰਹੀ ਹੈ। ਪੁਲਿਸ ਮਾਮਲੇ ਦੀ ਪੜਤਾਲ ਕਰ ਰਹੀ ਹੈ।