ਬੀਬੀਐਨ ਨੈਟਵਰਕ ਪੰਜਾਬ, ਦਿੱਲੀ ਬਿਊਰੋ,10 ਅਪ੍ਰੈਲ
ਤਿਹਾੜ ਜੇਲ੍ਹ ਵਿਚ ਬੰਦ ਅਰਵਿੰਦ ਕੇਜਰੀਵਾਲ ਨੂੰ ਅਦਾਲਤ ਵੱਲੋਂ ਇਕ ਹੋਰ ਝਟਕਾ ਲੱਗਿਆ ਹੈ। ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਮੁੱਖ ਮੰਤਰੀ ਕੇਜਰੀਵਾਲ ਦੀ ਉਸ ਪਟੀਸ਼ਨ ਨੂੰ ਰੱਦ ਕਰ ਦਿੱਤਾ, ਜਿਸ ਵਿਚ ਉਨ੍ਹਾਂ ਨੇ ਜੇਲ੍ਹ 'ਚ ਆਪਣੇ ਵਕੀਲਾਂ ਨੂੰ ਮਿਲਣ ਲਈ ਵਾਧੂ ਸਮਾਂ ਮੰਗਿਆ ਸੀ। ਜ਼ਿਕਰਯੋਗ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੇ ਵਕੀਲਾਂ ਨਾਲ ਤਿਹਾੜ ਜੇਲ੍ਹ ਵਿਚ ਹਫ਼ਤੇ 'ਚ ਪੰਜ ਵਾਰ ਮੁਲਾਕਾਤ ਕਰਨ ਦੀ ਇਜਾਜ਼ਤ ਮੰਗੀ ਸੀ। ਫਿਲਹਾਲ ਜੇਲ੍ਹ ਮੈਨੂਅਲ ਮੁਤਾਬਕ ਉਸ ਨੂੰ ਹਫਤੇ 'ਚ ਦੋ ਵਾਰ ਵਕੀਲਾਂ ਨਾਲ ਮਿਲਣ ਦੀ ਇਜਾਜ਼ਤ ਹੈ। ਦਿੱਲੀ ਦੇ ਮੁੱਖ ਮੰਤਰੀ ਦੀ ਪਟੀਸ਼ਨ 'ਤੇ ਰਾਊਜ਼ ਐਵੇਨਿਊ ਕੋਰਟ ਨੇ 5 ਅਪ੍ਰੈਲ ਨੂੰ ਮਾਮਲੇ ਦੀ ਸੁਣਵਾਈ ਕਰਦਿਆਂ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਇਸ ਤੋਂ ਪਹਿਲਾਂ ਦਿੱਲੀ ਦੀ ਅਦਾਲਤ ਨੇ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ ਇਲੈਕਟ੍ਰਿਕ ਕੇਤਲੀ, ਮੇਜ਼ ਅਤੇ ਕੁਰਸੀ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਸਨ।