ਬੀਬੀਐਨ ਨੈਟਵਰਕ ਪੰਜਾਬ, ਦਿੱਲੀ ਬਿਊਰੋ, 10 ਅਪ੍ਰੈਲ
ਭਾਜਪਾ ਨੇ ਲੋਕ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ 10ਵੀਂ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ 'ਚ 9 ਉਮੀਦਵਾਰਾਂ ਨੂੰ ਟਿਕਟਾਂ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਸੂਚੀ 'ਚ ਪਾਰਟੀ ਨੇ ਯੂਪੀ, ਬੰਗਾਲ ਤੇ ਚੰਡੀਗੜ੍ਹ ਦੀਆਂ ਸਾਰੀਆਂ ਸੀਟਾਂ ਤੋਂ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਸੰਜੇ ਟੰਡਨ ਨੂੰ ਚੰਡੀਗੜ੍ਹ ਤੋਂ ਟਿਕਟ ਦਿੱਤੀ ਹੈ, ਉਥੇ ਹੀ ਬੰਗਾਲ ਦੀ ਆਸਨਸੋਲ ਸੀਟ ਤੋਂ ਐੱਸਐੱਸ ਆਹਲੂਵਾਲੀਆ ਨੂੰ ਟਿਕਟ ਦਿੱਤੀ ਗਈ ਹੈ। ਦੱਸ ਦੇਈਏ ਕਿ ਚੰਡੀਗੜ੍ਹ ਤੋਂ ਕਿਰਨ ਖੇਰ ਦੀ ਟਿਕਟ ਕੱਟ ਦਿੱਤੀ ਗਈ ਹੈ।
ADVERTISEMENT
ADVERTISEMENT
ADVERTISEMENT