ਬੀਬੀਐਨ ਨੈਟਵਰਕ ਪੰਜਾਬ, ਲੁਧਿਆਣਾ ਬਿਊਰੋ, 12 ਅਪ੍ਰੈਲ
ਗਿੱਲ ਚੌਕ 'ਚ ਕੁਝ ਨੌਜਵਾਨਾਂ ਨੇ ਕੰਮ ਤੋਂ ਘਰ ਪਰਤ ਰਹੇ ਵਿਅਕਤੀ ਨੂੰ ਘੇਰ ਕੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਜਿਸ ਕਾਰਨ ਉਸ ਦੀ ਲੱਤ ਤਿੰਨ ਥਾਵਾਂ ਤੋਂ ਟੁੱਟ ਗਈ। ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਸਿਵਲ ਹਸਪਤਾਲ ਦੇ ਡਾਕਟਰਾਂ ਨੇ ਉਸ ਨੂੰ ਰੈਫਰ ਕਰ ਦਿੱਤਾ। ਉਸ ਨੂੰ ਹੁਣ ਇਕ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਪੀੜਤ ਨੇ ਆਪਣੀ ਧੀ ਦੀ ਫਰਜ਼ੀ ਆਈਡੀ ਦੀ ਸ਼ਿਕਾਇਤ ਕੀਤੀ ਸੀ ਜਿਸ ਕਾਰਨ ਮੁਲਜ਼ਮਾਂ ਨੇ ਵਾਰਦਾਤ ਨੂੰ ਅੰਜਾਮ ਦਿੱਤਾ। ਜ਼ਖ਼ਮੀ ਵਿਅਕਤੀ ਦੀ ਪਛਾਣ ਲਖਵਿੰਦਰ ਸਿੰਘ ਵਾਸੀ ਦਸਮੇਸ਼ ਨਗਰ ਐਮਆਈਜੀ ਫਲੈਟ ਵਜੋਂ ਹੋਈ ਹੈ।
ADVERTISEMENT
ADVERTISEMENT
ADVERTISEMENT