ADVERTISEMENT
ਬੀਬੀਐਨ ਨੈਟਵਰਕ ਪੰਜਾਬ, ਲੁਧਿਆਣਾ ਬਿਊਰੋ, 12 ਅਪ੍ਰੈਲ
ਸੰਘਣੀ ਆਬਾਦੀ ਵਾਲੇ ਇਲਾਕੇ ਅਮਰਪੁਰਾ 'ਚੋਂ ਚਿੱਟੇ ਦਿਨ ਦੋ ਬਦਮਾਸ਼ਾਂ ਨੇ ਇੱਕ ਔਰਤ ਨੂੰ ਨਿਸ਼ਾਨਾ ਬਣਾ ਕੇ ਉਸ ਕੋਲੋਂ ਪਰਸ ਖੋਹ ਲਿਆl ਮਹਿਲਾ ਦੇ ਭਤੀਜੇ ਨੀਰਜ ਕੁਮਾਰ ਨੇ ਦੱਸਿਆ ਕਿ ਉਸ ਦੀ ਭੂਆ ਜਿਵੇਂ ਹੀ ਉਨ੍ਹਾਂ ਦੇ ਘਰੋਂ ਬਾਹਰ ਨਿਕਲੀ ਤਾਂ ਮੋਟਰਸਾਈਕਲ 'ਤੇ ਆਏ ਦੋ ਨੌਜਵਾਨਾਂ ਨੇ ਉਨ੍ਹਾਂ ਦੇ ਮੋਢੇ 'ਤੇ ਪਾਇਆ ਪਰਸ ਝਪਟ ਲਿਆl ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਤੇਜ਼ ਤਰਾਰ ਬਦਮਾਸ਼ ਟਿੱਬਾ ਇਲਾਕੇ ਵੱਲ ਫਰਾਰ ਹੋ ਗਏ l ਇਲਾਕੇ 'ਚ ਲੱਗੇ ਸੀਸੀਟੀਵੀ ਕੈਮਰਿਆਂ 'ਚ ਵਾਰਦਾਤ ਦੀਆਂ ਤਸਵੀਰਾਂ ਕੈਦ ਹੋ ਗਈਆਂ ਹਨ। ਉਧਰੋਂ ਇਸ ਮਾਮਲੇ 'ਚ ਥਾਣਾ ਡਿਵੀਜ਼ਨ ਨੰਬਰ ਦੋ ਦੇ ਇੰਚਾਰਜ ਦਾ ਕਹਿਣਾ ਹੈ ਕਿ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਤਫਤੀਸ਼ ਤੋਂ ਬਾਅਦ ਮੁਕਦਮਾ ਦਰਜ ਕੀਤਾ ਜਾਵੇਗਾ।
ADVERTISEMENT
ADVERTISEMENT