ADVERTISEMENT
ਬੀਬੀਐਨ ਨੈਟਵਰਕ ਪੰਜਾਬ, ਚੰਡੀਗੜ੍ਹ ਬਿਊਰੋ, 12 ਅਪ੍ਰੈਲ
ਮਹੇਂਦਰਗੜ੍ਹ ਸਕੂਲ ਬੱਸ ਹਾਦਸੇ ਦਾ ਪੰਜਾਬ ਬਾਲ ਅਧਿਕਾਰ ਕਮਿਸ਼ਨ ਨੇ ਸਖ਼ਤ ਨੋਟਿਸ ਲਿਆ ਹੈ ਜਿਸ ਤੋਂ ਬਾਅਦ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ, ਐੱਸਐੱਸਪੀਜ਼ ਤੇ ਪੁਲਿਸ ਕਮਿਸ਼ਨਰਾਂ ਨੂੰ 20 ਦਿਨਾਂ ਦੇ ਅੰਦਰ ਸਾਰੇ ਪੰਜਾਬ ਦੇ ਸਕੂਲਾਂ ਦੇ ਵਾਹਨਾਂ ਦੀ ਚੈਕਿੰਗ ਦੇ ਨਿਰਦੇਸ਼ ਦਿੱਤੇ ਗਏ ਹਨ। ਇਹ ਵੀ ਕਿਹਾ ਗਿਆ ਹੈ ਕਿ ਜਿਹੜੇ ਵਾਹਨ ਨਿਯਮਾਂ ਦੀ ਪਾਲਣਾ ਨਹੀਂ ਕਰਦੇ, ਉਨ੍ਹਾਂ ਨੂੰ ਜ਼ਬਤ ਕਰ ਲਿਆ ਜਾਵੇ। ਜ਼ਿਕਰਯੋਗ ਹੈ ਕਿ 11 ਅਪ੍ਰੈਲ ਨੂੰ ਈਦ ਦੀ ਛੁੱਟੀ ਦੇ ਬਾਵਜੂਦ ਹਰਿਆਣਾ ਦੇ ਮਹੇਂਦਰਗੜ੍ਹ 'ਚ ਸਕੂਲ ਖੋਲ੍ਹਿਆ ਗਿਆ ਤੇ ਸਕੂਲ ਬੱਸ ਹਾਦਸੇ 'ਚ 6 ਵਿਦਿਆਰਥੀਆਂ ਦੀ ਜਾਨ ਚਲੀ ਗਈ।
ADVERTISEMENT
ADVERTISEMENT