ਬੀਬੀਐਨ ਨੈਟਵਰਕ ਪੰਜਾਬ, ਮੋਹਾਲੀ ਬਿਊਰੋ, 13 ਅਪ੍ਰੈਲ
ਮੋਹਾਲੀ ਦੇ ਮਟੌਰ ਥਾਣੇ ਦੇ SHO ਗੱਬਰ ਸਿੰਘ 'ਤੇ ਜਾਨਲੇਵਾ ਹਮਲਾ ਹੋਇਆ ਹੈ। ਇਹ ਹਮਲਾ ਕੁਰਾਲੀ ਨੇੜੇ ਹੋਇਆ ਦੱਸਿਆ ਜਾ ਰਿਹਾ ਹੈ। ਹਮਲਾਵਰਾਂ ਨੇ ਚੱਲਦੀ ਗੱਡੀ 'ਤੇ ਫਾਇਰ ਕੀਤਾ। ਹਮਲੇ ਦੌਰਾਨ ਐੱਸਐੱਚਓ ਦੀ ਸਕਾਰਪੀਓ ਗੱਡੀ ਦੇ ਸ਼ੀਸ਼ੇ ਟੁੱਟ ਗਏ। ਬੁਲਟਪਰੂਫ ਗੱਡੀ ਹੋਣ ਕਾਰਨ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਜ਼ਿਕਰਯੋਗ ਹੈ ਕਿ ਗੱਬਰ ਸਿੰਘ ਨੂੰ ਪਹਿਲਾਂ ਵੀ ਜਾਨੋਂ-ਮਾਰਨ ਦੀਆਂ ਧਮਕੀਆਂ ਮਿਲੀਆਂ ਸਨ ਜਿਸ ਕਾਰਨ ਸਰਕਾਰ ਨੇ ਉਨ੍ਹਾਂ ਨੂੰ ਬੁਲਟਪਰੂਫ ਸਕਾਰਪੀਓ ਗੱਡੀ ਮੁਹੱਈਆ ਕਰਵਾਈ ਸੀ। ਇਸ ਬਾਰੇ ਅਜੇ ਪੁਲਿਸ ਤਫ਼ਤੀਸ਼ ਕਰ ਰਹੀ ਹੈ। ਅਣਪਛਾਤੇ ਹਮਲਾਵਰਾਂ ਖਿਲਾਫ਼ ਰੋਪੜ ਦੇ ਕੁਰਾਲੀ ਅਤੇ ਰੋਪੜ ਦੇ ਵਿਚਕਾਰ ਪੈਂਦੇ ਸਿੰਘ ਭਗਵੰਤਪੁਰਾ ਥਾਣੇ 'ਚ ਇਰਾਦਾ-ਕਤਲ ਕੇਸ ਦਰਜ ਕੀਤਾ ਗਿਆ ਹੈ।
ADVERTISEMENT
ADVERTISEMENT
ADVERTISEMENT