ਬੀਬੀਐਨ ਨੈਟਵਰਕ ਪੰਜਾਬ, ਸ੍ਰੀ ਅੰਮ੍ਰਿਤਸਰ ਸਾਹਿਬ ਬਿਊਰੋ, 13 ਅਪ੍ਰੈਲ
ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਖਿਲਾਫ਼ ਅਕਾਲੀ ਦਲ ਨੇ ਚੋਣ ਕਮਿਸ਼ਨ ਤੇ ਮੁੱਖ ਚੋਣ ਅਧਿਕਾਰੀ ਪੰਜਾਬ ਸਿਬਿਨ ਸੀ ਨੂੰ ਸ਼ਿਕਾਇਤ ਕੀਤੀ ਹੈ। ਅਕਾਲੀ ਦਲ ਨੇ ਉਨ੍ਹਾਂ 'ਤੇ ਚੋਣ ਪ੍ਰਚਾਰ ਦੌਰਾਨ ਜਾਤੀਸੂਚਕ ਸ਼ਬਦਾਵਲੀ ਵਰਤਣ ਦੇ ਦੋਸ਼ ਲਾਏ ਹਨ। ਹਾਲਾਂਕਿ ਲਾਲਜੀਤ ਭੁੱਲਰ ਨੇ ਮਾਫ਼ੀ ਮੰਗ ਲਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਕਿਸੇ ਖਾਸ ਭਾਈਚਾਰੇ ਖਿਲਾਫ਼ ਟਿੱਪਣੀ ਨਹੀਂ ਕੀਤੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਮਨਸ਼ਾ ਕਿਸੇ ਨੂੰ ਠੇਸ ਪਹੁੰਚਾਉਣੀ ਨਹੀਂ ਸੀ। ਜੇਕਰ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਤਾਂ ਉਸ ਲਈ ਉਹ ਮਾਫ਼ੀ ਮੰਗਦੇ ਹਨ।
ADVERTISEMENT
ADVERTISEMENT
ADVERTISEMENT