ਬੀਬੀਐਨ ਨੈਟਵਰਕ ਪੰਜਾਬ, ਜਲੰਧਰ ਬਿਊਰੋ, 20 ਅਪ੍ਰੈਲ
ਆਮ ਆਦਮੀ ਪਾਰਟੀ ਨੇ ਆਗਾਮੀ ਲੋਕ ਸਭਾ ਚੋਣਾਂ ਲਈ ਦੂਜੀ ਸੂਚੀ ਜਾਰੀ ਕੀਤੀ ਹੈ ਜਿਸ ਵਿਚ 4 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਪਹਿਲੀ ਲਿਸਟ ਵਿਚ ਆਮ ਆਦਮੀ ਪਾਰਟੀ ਨੇ 8 ਉਮੀਦਵਾਰ ਐਲਾਨੇ ਸੀ ਜਿਨ੍ਹਾਂ ਵਿਚ ਸੰਸਦ ਮੈਂਬਰ ਸੁਸ਼ੀਲ ਰਿੰਕੂ ਦਾ ਵੀ ਨਾਂ ਸੀ ਪਰ ਰਿੰਕੂ ਨੇ ਟਿਕਟ ਮਿਲਣ ਤੋਂ ਬਾਅਦ ਭਾਜਪਾ ਜੁਆਇੰਨ ਕਰ ਲਈ। ਦੂਜੀ ਲਿਸਟ ਵਿਚ ਫਿਰੋਜ਼ਪੁਰ, ਲੁਧਿਆਣਾ, ਜਲੰਧਰ ਤੇ ਗੁਰਦਾਸਪੁਰ ਤੋਂ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਨੇ ਫਿਰੋਜ਼ਪੁਰ ਤੋਂ ਜਗਦੀਪ ਸਿੰਘ ਕਾਕਾ ਬਰਾੜ, ਗੁਰਦਾਸਪੁਰ ਤੋਂ ਅਮਨ ਸ਼ੇਰ ਕਲਸੀ (ਸ਼ੈਰੀ ਕਲਸੀ), ਜਲੰਧਰ (ਐਸਸੀ) ਤੋਂ ਪਵਨ ਕੁਮਾਰ ਟੀਨੂੰ ਤੇ ਲੁਧਿਆਣਾ ਤੋਂ ਅਸ਼ੋਕ ਪਰਾਸ਼ਰ ਪੱਪੀ ਨੂੰ ਟਿਕਟ ਦਿੱਤੀ ਹੈ।
ADVERTISEMENT
ADVERTISEMENT
ADVERTISEMENT