ਬੀਬੀਐਨ ਨੈਟਵਰਕ ਪੰਜਾਬ, ਮੋਗਾ ਬਿਊਰੋ, 19 ਅਪ੍ਰੈਲ
ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਭਾਜਪਾ ਦੇ ਉਮੀਦਵਾਰ ਹੰਸ ਰਾਜ ਹੰਸ ਦਾ ਬੀਕੇਯੂ ਏਕਤਾ ਉਗਰਾਹਾਂ ਵੱਲੋਂ ਵਿਰੋਧ ਕਰਨ 'ਤੇ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਅੱਜ ਹੰਸ ਰਾਜ ਹੰਸ ਨੇ ਨਿਹਾਲ ਸਿੰਘ ਵਾਲਾ 'ਚ ਜਨ ਸਭਾ ਨੂੰ ਸੰਬੋਧਨ ਕਰਨ ਪਹੁੰਚਣਾ ਸੀ, ਪਰ ਕਿਸਾਨ ਪਹਿਲਾਂ ਹੀ ਮੌਜੂਦ ਸਨ।ਕਿਸਾਨਾਂ ਵੱਲੋਂ ਜੋਰਦਾਰ ਨਾਅਰੇਬਾਜ਼ੀ ਕਰਨ 'ਤੇ ਸਥਿਤੀ ਤਣਾਅਪੂਰਨ ਬਣ ਗਈ। ਵੱਡੀ ਗਿਣਤੀ ਵਿਚ ਪੁਲਿਸ ਫੋਰਸ ਤਾਇਨਾਤ ਹੋਣ ਦੇ ਬਾਵਜੂਦ ਕਿਸਾਨ ਨਾਅਰੇਬਾਜ਼ੀ ਕਰ ਰਹੇ ਹਨ। ਪੁਲਿਸ ਨੇ ਬਾਘਾਪੁਰਾਣਾ 'ਚ ਹੰਸ ਰਾਜ ਹੰਸ ਦੇ ਵਿਰੋਧ ਦੌਰਾਨ ਦਰਜਨਾਂ ਕਿਸਾਨਾਂ ਨੂੰ ਹਿਰਾਸਤ ਵਿਚ ਲੈ ਲਿਆ । ਨਿਹਾਲ ਸਿੰਘ ਵਾਲਾ ਵਿਖੇ ਸਿਵਲ ਵਿਚ ਪਹੁੰਚੇ ਮੁਲਾਜ਼ਮਾਂ ਨੇ ਕਿਸਾਨਾਂ ਜਬਰੀ ਗੱਡੀ ਵਿਚ ਛੁੱਟਿਆ । ਹਿਰਾਸਤ ਵਿਚ ਲੈਣ ਵਾਲੇ ਕਿਰਤੀ ਕਿਸਾਨ ਯੂਨੀਅਨ ਤੇ ਬੀਕੇਯੂ ਉਗਰਾਹਾਂ ਦੇ ਕਿਸਾਨ ਆਗੂ ਹਨ ।
ADVERTISEMENT
ADVERTISEMENT
ADVERTISEMENT