ਬੀਬੀਐਨ ਨੈਟਵਰਕ ਪੰਜਾਬ, ਰੂਪਨਗਰ ਬਿਊਰੋ, 20 ਅਪ੍ਰੈਲ
ਨੰਗਲ ਚੰਡੀਗੜ੍ਹ ਮੁੱਖ ਮਾਰਗ ਤੇ ਪੈਂਦੇ ਕਸਬਾ ਭਨੂਪਲੀ ਨੇੜੇ ਨੈਸ਼ਨਲ ਹਾਈਵੇ ਤੇ ਹੋਏ ਇਕ ਦਰਦਨਾਕ ਸੜਕ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਇੱਕ ਔਰਤ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਲਸ਼ਮਣ ਦਾਸ ਪੁੱਤਰ ਅਮਰਦਾਸ ਪਿੰਡ ਥਲੂਹ ਜੋ ਕਿ ਆਪਣੀ ਪਤਨੀ ਦੇ ਨਾਲ ਮੋਟਰਸਾਈਕਲ ਤੇ ਸਵਾਰ ਹੋ ਕੇ ਭਨੂਪਲੀ ਦੇ ਇੱਕ ਨਿੱਜੀ ਹਸਪਤਾਲ ’ਚੋਂ ਜਿਵੇਂ ਹੀ ਆਪਣੇ ਰਿਸ਼ਤੇਦਾਰਾਂ ਦੀ ਖ਼ਬਰ ਲੈ ਕੇ ਸੜਕ ਵੱਲ ਨੂੰ ਨਿਕਲਿਆਂ ਤਿਵੇਂ ਹੀ ਉਸ ਦੇ ਅੱਗਿਓਂ ਆਕਾਸ਼ ਕੁਮਾਰ (23), ਪਿੰਡ ਦੜੌਲੀ ਜੋ ਕਿ ਆਪਣੇ ਦੋਸ਼ਤ ਨਾਲ ਪਿੰਡ ਗੱਗਾ ਤੋਂ ਵਿਆਹ ’ਚ ਸ਼ਮੂਲੀਅਤ ਕਰਕੇ ਮੁੜ ਪਿੰਡ ਨੂੰ ਜਾ ਰਿਹਾ ਸੀ ਦੀ ਆਪਸੀ ਟੱਕਰ ਹੋ ਘਈ। ਹਾਦਸੇ ਤੋਂ ਬਾਅਦ ਦੋਵੇਂ ਮੋਟਰਸਾਈਕਲ ਚਾਲਕਾਂ ਦੀ ਹਸਪਤਾਲ ਪਹੁੰਚਦਿਆਂ ਹੀ ਦਰਦਨਾਕ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਅਕਾਸ਼ ਜਿਸਦੀ ਉਮਰ ਕਰੀਬ 23 ਸਾਲ ਹੈ, ਦੇ ਸਿਰ ਵਿੱਚ ਗੰਭੀਰ ਸੱਟ ਲੱਗੀ ਸੀ ਅਤੇ ਉਸਦੀ ਤਾਂ ਮੌਕੇ ’ਤੇ ਹੀ ਮੌਤ ਹੋ ਗਈ ਸੀ। ਪਰ ਲਸ਼ਮਣ ਦਾਸ ਨੂੰ ਜਦੋਂ ਮੁੱਢਲੀ ਸਹਾਇਤਾ ਲਈ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਲਿਆਂਦਾ ਗਿਆ ਤਾਂ ਉਸਨੇ ਵੀ ਰਾਹ ਵਿੱਚ ਹੀ ਦਮ ਤੋੜ ਦਿੱਤਾ। ਲਛਮਣ ਦਾਸ ਦੀ ਪਤਨੀ ਗੰਭੀਰ ਜ਼ਖ਼ਮੀ ਹੋ ਗਈ। ਜਿਕਰਯੋਗ ਹੈ ਕਿ ਨੰਗਲ ਅਨੰਦਪੁਰ ਸਾਹਿਬ ਮੁੱਖ ਮਾਰਗ ਲਗਾਤਾਰ ਹਾਦਸਿਆਂ ਦਾ ਕਾਰਨ ਬਣਦਾ ਜਾ ਰਿਹਾ ਹੈ। ਨਿੱਤ ਸੜਕਾਂ ਲਹੂ ਨਾਲ ਲਾਲ ਹੋ ਰਹੀਆਂ ਹਨ। ਨਿੱਤ ਘਰਾਂ ਦੇ ਚਿਰਾਗ ਬੁੱਝ ਰਹੇ ਹਨ।