ਬੀਬੀਐਨ ਨੈਟਵਰਕ ਪੰਜਾਬ, ਲੁਧਿਆਣਾ ਬਿਊਰੋ, 24 ਅਪ੍ਰੈਲ
ਭਾਜਪਾ ਦੇ ਬੁਲਾਰੇ ਤੇ ਸਾਬਕਾ ਮੰਤਰੀ ਸਤਪਾਲ ਗੋਸਾਈਂ ਦੇ ਪੋਤੇ ਅਮਿਤ ਗੋਸਾਈ ਨੇ ਸ਼ਿਕਾਇਤ ਕੀਤੀ ਹੈ ਕਿ ਉਨ੍ਹਾਂ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਥਾਣਾ ਡਵੀਜ਼ਨ ਨੰਬਰ-2 ਦੀ ਪੁਲਿਸ ਨੇ ਡੀਡੀਆਰ ਕਰ ਦਿੱਤੀ ਹੈ, ਇਸ ਵਿਚ ਧਮਕੀਆਂ ਦੇਣ ਸਬੰਧੀ ਧਾਰਾਵਾਂ ਲਗਾਈਆਂ ਗਈਆਂ ਹਨ।ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਅਮਿਤ ਨੇ ਕਿਹਾ ਕਿ ਬੀਤੀ 28 ਮਾਰਚ ਨੂੰ ਵਿਦੇਸ਼ੀ ਨੰਬਰ ਤੋਂ ਫੋਨ ਆਇਆ ਸੀ। ਉਨ੍ਹਾਂ ਨੇ ਜਦੋਂ ਫੋਨ ਚੁੱਕਿਆ ਤਾਂ ਕਾਲਰ ਨੇ ਕਿਹਾ ਕਿ ਉਹ ਸੀਆਈਡੀ ਮੁਲਾਜ਼ਮ ਹਰਜੀਤ ਬੋਲ ਰਿਹਾ ਹੈ ਤੇ ਜਲਦੀ ਉਸ ਦੇ ਪੂਰੇ ਪਰਿਵਾਰ ਨੂੰ ਮਾਰ ਦੇਵੇਗਾ। ਇਹ ਕਹਿ ਕੇ ਕਾਲਰ ਨੇ ਫੋਨ ਬੰਦ ਕਰ ਦਿੱਤਾ। ਪੀੜਤ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਤਾਂ ਪਤਾ ਲੱਗਾ ਕਿ ਨੰਬਰ ਪਾਕਿਸਤਾਨ ਨਾਲ ਸਬੰਧਤ ਸੀ। ਇਸ ਮਗਰੋਂ ਸਾਈਬਰ ਸੈੱਲ ਦੀ ਟੀਮ ਵੀ ਜਾਂਚ ਕਰ ਰਹੀ ਹੈ।
Comments 1