ਬੀਬੀਐਨ ਨੈਟਵਰਕ ਪੰਜਾਬ, ਚੰਡੀਗੜ੍ਹ ਬਿਊਰੋ, 24 ਅਪ੍ਰੈਲ
ਪੰਜਾਬ ਦੀਆਂ ਸਰਕਾਰੀ ਬੱਸਾਂ ਦੀ ਐਂਟਰੀ ਚੰਡੀਗੜ੍ਹ ਬੱਸ ਅੱਡੇ 'ਚ ਬੰਦ ਕੀਤੀ ਗਈ ਹੈ ਜਿਸ ਕਾਰਨ ਲੋਕਾਂ ਨੂੰ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਘੰਟਿਆਂ ਤੋਂ ਲੋਕ 43 ਬੱਸ ਸਟੈਂਡ ਵਿਖੇ ਬੱਸਾਂ ਦਾ ਇੰਤਜ਼ਾਰ ਕਰ ਰਹੇ ਹਨ ਪਰ ਹਾਲੇ ਤਕ ਕੋਈ ਬੱਸ ਨਹੀਂ ਆਈ ਹੈ। ਦਰਅਸਲ ਬੱਸਾਂ ਦੀ ਮਹਿੰਗੀ ਬੱਸ ਅੱਡਾ ਫੀਸ ਕਰਕੇ ਪੰਜਾਬ ਦੀਆਂ ਬੱਸਾਂ ਦੀ ਐਂਟਰੀ ਬੰਦ ਕੀਤੀ ਗਈ ਹੈ।
ਪੀਆਰਟੀਸੀ ਮੁਲਾਜ਼ਮ ਜਥੇਬੰਦੀਆਂ ਨੇ ਚੰਡੀਗੜ੍ਹ ਟਰਾਂਸਪੋਰਟ ਅੰਡਰਟੇਕਿੰਗ (CTU) ਵੱਲੋਂ ਪੰਜਾਬ ਦੀਆਂ ਬੱਸਾਂ ਨੂੰ ਚੰਡੀਗੜ੍ਹ ਜਾਣ ਤੋਂ ਰੋਕਣ ਤੇ ਵਧੀਆਂ ਫੀਸਾਂ ਦੇ ਵਿਰੋਧ 'ਚ ਅੱਜ ਤੋਂ ਚੰਡੀਗੜ੍ਹ 'ਚ ਪੰਜਾਬ ਰੋਡਵੇਜ਼ ਦੀ ਕੋਈ ਵੀ ਬੱਸ ਨਹੀਂ ਚਲਾਈ ਜਾਵੇਗੀ। ਸੀਟੀਯੂ ਵੱਲੋਂ ਬਣਾਏ ਜਾ ਰਹੇ ਰੂਟਾਂ ਨੂੰ ਲੈ ਕੇ ਪੰਜਾਬ ਦੀਆਂ ਪੀਆਰਟੀਸੀ/ਪਨ ਬਸ/ਪੰਜਾਬ ਰੋਡਵੇਜ਼ ਮੁਲਾਜ਼ਮ ਜਥੇਬੰਦੀਆਂ ਵੱਲੋਂ ਇਸ ਫੈਸਲੇ ਦਾ ਵਿਰੋਧ ਕੀਤਾ ਜਾ ਰਿਹਾ ਹੈ।ਜ਼ਿਕਰਯੋਗ ਹੈ ਕਿ ਸੈਕਟਰ 43 ਬੱਸ ਅੱਡੇ 'ਚ ਇਕ ਘੰਟੇ ਦੇ ਸਟੋਪ (STOP) 'ਤੇ 200 ਰੁਪਏ ਜਦਕਿ ਮੋਹਾਲੀ ਬੱਸ ਅੱਡੇ 'ਤੇ 106 ਰੁਪਏ ਫੀਸ ਲਈ ਜਾਂਦੀ ਹੈ। ਪੂਰੀ ਰਾਤ ਦੇ ਠਹਿਰਾਓ ਲਈ ਚੰਡੀਗੜ੍ਹ 43 ਬੱਸ ਅੱਡੇ 'ਚ 600 ਰੁਪਏ ਫੀਸ ਲਈ ਜਾਂਦੀ ਹੈ ਜਦਕਿ ਮੁਹਾਲੀ 'ਚ 200 ਰੁਪਏ ਫੀਸ ਲਈ ਜਾਂਦੀ ਹੈ