ਬੀਬੀਐਨ ਨੈਟਵਰਕ ਪੰਜਾਬ, ਸੰਗਰੂਰ ਬਿਊਰੋ, 25 ਅਪ੍ਰੈਲ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਜ਼ਿਲ੍ਹਾ ਪੱਧਰੀ ਦਿੱਤੇ ਗਏ ਧਰਨੇ ਦੌਰਾਨ ਕਿਸਾਨ ਕਰਮਜੀਤ ਸਿੰਘ ਸੰਗਤਪੁਰਾ ਦੀ 12 ਦਿਨ ਪਹਿਲਾਂ ਮੌਤ ਹੋ ਗਈ ਸੀ। ਸਰਕਾਰ ਤੋਂ ਮੁਆਵਜ਼ੇ ਵਜੋਂ 10 ਲੱਖ ਰੁਪਏ, ਇਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਸਾਰੇ ਕਰਜ਼ੇ ’ਤੇ ਲੀਕ ਮਰਵਾਉਣ ਸਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਵੱਲੋਂ 12 ਅਪ੍ਰੈਲ ਤੋਂ ਲਗਾਤਾਰ ਐੱਸਡੀਐੱਮ ਦਫਤਰ ਲਹਿਰਾਗਾਗਾ ਵਿਖੇ ਪੱਕਾ ਮੋਰਚਾ ਲਾਇਆ ਹੋਇਆ ਸੀ। 23 ਅਪ੍ਰੈਲ ਨੂੰ ਪ੍ਰਸ਼ਾਸਨ ਵੱਲੋਂ ਜਥੇਬੰਦੀ ਦੀਆਂ ਸਾਰੀਆਂ ਮੰਗਾਂ ਮੰਨੇ ਜਾਣ ਤੋਂ ਬਾਅਦ ਧਰਨਾ ਸਮਾਪਤ ਕੀਤਾ ਗਿਆ ਅਤੇ ਬੁੱਧਵਾਰ ਨੂੰ ਕਿਸਾਨ ਕਰਮਜੀਤ ਸਿੰਘ ਸੰਗਤਪੁਰਾ ਦੀ ਦੇਹ ਦਾ ਪੋਸਟਮਾਰਟਮ ਕਰਵਾ ਕੇ ਜਥੇਬੰਦੀ ਦੀਆਂ ਰਸਮਾਂ ਮੁਤਾਬਕ ਝੰਡਾ ਮਾਰਚ ਕਰਦੇ ਹੋਏ ਨਾਅਰਿਆਂ ਨਾਲ ਸਲਾਮੀ ਦੇ ਕੇ ਸਸਕਾਰ ਕੀਤਾ ਗਿਆ। ਕਰਮਜੀਤ ਸਿੰਘ ਨਮਿਤ ਅੰਤਿਮ ਅਰਦਾਸ 26 ਅਪ੍ਰੈਲ ਨੂੰ ਪਿੰਡ ਸੰਗਤਪੁਰਾ ਦੇ ਗੁਰਦੁਆਰਾ ਸਾਹਿਬ ਵਿਖੇ ਹੋਵੇਗੀ।ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਮੀਤ ਪ੍ਰਧਾਨ ਬਹਾਲ ਸਿੰਘ ਢੀਂਡਸਾ, ਦਲਬਾਰਾ ਸਿੰਘ ਛਾਜਲਾ, ਦਰਸ਼ਨ ਸਿੰਘ ਚੰਗਾਲੀਵਾਲਾ, ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ, ਸੂਬਾ ਸਿੰਘ ਸੰਗਤਪੁਰਾ, ਕਰਨੈਲ ਗਨੋਟਾ, ਬਹਾਦਰ ਸਿੰਘ ਭੁਟਾਲ ਖੁਰਦ, ਰਾਮ ਸਿੰਘ ਨੰਗਲਾ, ਹਰਜਿੰਦਰ ਸਿੰਘ ਨੰਗਲਾ, ਹਰਸੇਵਕ ਸਿੰਘ ਲਹਿਲ ਖੁਰਦ ਪ੍ਰੀਤਮ ਸਿੰਘ ਲਹਿਲ ਕਲਾ, ਨਿੱਕਾ ਸਿੰਘ ਸੰਗਤੀਵਾਲਾ, ਸਰਬਜੀਤ ਸ਼ਰਮਾ ਲਹਿਰਾ, ਭੁਪਿੰਦਰ ਪਾਲ ਸ਼ਰਮਾ ਲਹਿਰਾ, ਸ਼ਿਵਰਾਜ ਸਿੰਘ ਗੁਰਨੇ ਕਲਾਂ, ਰਾਮਚੰਦ ਚੋਟੀਆਂ, ਗੁਰਜੰਟ ਸਿੰਘ ਸੰਗਤਪੁਰਾ ਆਦਿ ਆਗੂ ਹਾਜ਼ਰ ਸਨ।