ਜਰਨਲਿਸਟ ਇੰਜੀਨੀਅਰ, ਸੋਨੂੰ ਉੱਪਲ, ਬੀਬੀਐਨ ਨੈੱਟਵਰਕ ਪੰਜਾਬ, ਚੰਡੀਗੜ੍ਹ ਬਿਊਰੋ, 25 ਅਪ੍ਰੈਲ
ਲੋਕ ਸਭਾ ਦੀਆਂ ਚੋਣਾਂ ਨੂੰ ਲੈ ਕੇ ਭਾਜਪਾ, ਕਾਂਗਰਸ, ਆਪ ਅਤੇ ਸ਼੍ਰੋਮਣੀ ਅਕਾਲ ਦਲ ਸਮੇਤ ਸ਼੍ਰੋਮਣੀ ਅਕਾਲ ਦਲ ਅੰਮ੍ਰਿਤਸਰ ਦੇ ਵੱਲੋਂ ਆਪਣੇ ਆਪਣੇ ਉਮੀਦਵਾਰਾਂ ਨੂੰ ਚੋਣ ਮੈਦਾਨ ਦੇ ਵਿੱਚ ਉਤਾਰਿਆ ਗਿਆ ਹੈ ਅਤੇ ਕਈ ਪਾਰਟੀਆਂ ਦੇ ਵੱਲੋਂ ਉਮੀਦਵਾਰਾਂ ਦਾ ਐਲਾਨ ਬੜੀ ਹੀ ਸੋਚ ਸਮਝ ਦੇ ਨਾਲ ਕੀਤਾ ਜਾ ਰਿਹਾ ਹੈ। ਜਿਸ ਤਰ੍ਹਾਂ ਭਾਜਪਾ ਦੇ ਵੱਲੋਂ ਆਪਣਾ ਹਰ ਉਮੀਦਵਾਰ ਪੂਰੀ ਪਰਖ ਅਤੇ ਦੂਜੀਆਂ ਪਾਰਟੀਆਂ ਦੇ ਮੁਕਾਬਲੇ ਨਾਪਤੋਲ ਕਰਕੇ ਐਲਾਨਿਆ ਜਾ ਰਿਹਾ ਹੈ। ਉੱਥੇ ਹੀ ਪੰਜਾਬ ਦੇ ਵਿੱਚ ਕੁਝ ਸੀਟਾਂ ਦੇ ਉੱਪਰ ਮੁਕਾਬਲਾ ਦੇਖਦੇ ਹੀ ਬਣੇਗਾ ਅਤੇ ਰੋਚਕ ਮੁਕਾਬਲਾ ਹੋਵੇਗਾ। ਜਿੱਥੇ ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਦੇ ਵੱਲੋਂ ਸੁਖਪਾਲ ਸਿੰਘ ਖਹਿਰਾ ਨੂੰ ਉਮੀਦਵਾਰ ਐਲਾਨੇ ਜਾਣ ਦੇ ਨਾਲ ਮੁਕਾਬਲਾ ਹੋਰ ਵੀ ਦਿਲਚਸਪ ਬਣ ਗਿਆ ਸੀ ਉੱਥੇ ਹੀ ਹੁਣ ਭਾਜਪਾ ਦੇ ਵੱਲੋਂ ਭਜਨ ਸਮਰਾਟ ਕੰਹਈਆ ਮਿੱਤਲ ਦਾ ਉਮੀਦਵਾਰ ਐਲਾਨ ਕੀਤੇ ਜਾਣ ਤੋਂ ਬਾਅਦ ਮੁਕਾਬਲਾ ਹੋਰ ਵੀ ਰੋਚਕ ਬਣ ਗਿਆ ਹੈ ਅਤੇ ਪੰਜਾਬ ਦੇ ਵਿੱਚ ਸੰਗਰੂਰ ਲੋਕ ਸਭਾ ਹਲਕਾ ਦੀ ਸੀਟ ਦੇ ਉੱਪਰ ਲੋਕਾਂ ਦੀ ਖਾਸ ਨਜ਼ਰ ਹੋਵੇਗੀ। ਕਿਉਂਕਿ ਲੋਕ ਸਭਾ ਹਲਕਾ ਸੰਗਰੂਰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਗੜ ਅਤੇ ਨੀਵ ਮੰਨਿਆ ਜਾਂਦਾ ਹੈ। ਇਸ ਦੇ ਨਾਲ ਹੀ ਮਸ਼ਹੂਰ ਸਿੰਗਰ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਬਠਿੰਡਾ ਤੋਂ ਚੋਣ ਮੈਦਾਨ ਦੇ ਵਿੱਚ ਉਤਰੇ ਹਨ। ਜਿਨ੍ਹਾਂ ਦੇ ਵੱਲੋਂ ਆਜ਼ਾਦ ਉਮੀਦਵਾਰ ਦੇ ਤੌਰ ਤੇ ਲੋਕ ਸਭਾ ਦੀ ਚੋਣ ਲੜੀ ਜਾਵੇਗੀ। ਇਸ ਤਰ੍ਹਾਂ ਹੀ ਐਨਐਸਏ ਕੇਸ ਤੋਂ ਬਾਅਦ ਡਿਬਰੂਗੜ੍ਹ ਜੇਲ੍ਹ ਦੇ ਵਿੱਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਵੀ ਤਰਨ ਤਾਰਨ ਤੋਂ ਲੋਕ ਸਭਾ ਦੀ ਚੋਣ ਲੜਨਗੇ। ਜਿਨ੍ਹਾਂ ਦੇ ਵੱਲੋਂ ਆਜ਼ਾਦ ਉਮੀਦਵਾਰ ਦੇ ਤੌਰ ਤੇ ਚੋਣ ਲੜਨ ਦਾ ਐਲਾਨ ਕੀਤਾ ਹੈ। ਲੋਕ ਸਭਾ ਦੀਆਂ ਚੋਣਾਂ ਹਰ ਵਾਰ ਦੀਆਂ ਚੋਣਾਂ ਨਾਲੋਂ ਇਸ ਵਾਰ ਕੁਝ ਖਾਸ ਹੋਣਗੀਆਂ।