ਬੀਬੀਐਨ ਨੈਟਵਰਕ ਪੰਜਾਬ, ਸ੍ਰੀ ਫ਼ਤਹਿਗੜ੍ਹ ਸਾਹਿਬ ਬਿਊਰੋ, 26 ਅਪ੍ਰੈਲ
ਸਰਹਿੰਦ ਪਾਸਿਓਂ ਲੰਘਦੀ ਕਾਰ ਭਾਖੜਾ ਨਹਿਰ 'ਚ ਜਾ ਡਿੱਗੀ। ਹਾਦਸਾ ਸਰਹਿੰਦ ਫਲੋਟਿੰਗ ਨੇੜੇ ਵਾਪਰਿਆ ਜਿਸ ਤੋਂ ਬਾਅਦ ਗੋਤਾਖੋਰਾਂ ਨੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਕਾਰ ਦਾ ਪਤਾ ਲੱਗ ਗਿਆ ਹੈ ਪਰ ਅਜੇ ਤਕ ਡਰਾਈਵਰ ਦਾ ਕੋਈ ਸੁਰਾਗ ਨਹੀਂ ਮਿਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਬੀਤੀ ਰਾਤ ਮੰਡੀ ਗੋਬਿੰਦਗੜ੍ਹ ਦਾ ਇਕ ਵਿਅਕਤੀ ਆਪਣੀ ਕਾਰ ਸਮੇਤ ਭਾਖੜਾ ਨਹਿਰ 'ਚ ਡਿੱਗ ਗਿਆ। ਇਹ ਵਿਅਕਤੀ ਕਾਰ ਨੂੰ ਫਲੋਟਿੰਗ ਨੇੜੇ ਕੱਚੀ ਸੜਕ ਤੋਂ ਕਿਉਂ ਲੈ ਕੇ ਆਇਆ ਤੇ ਕਾਰ ਕਿਵੇਂ ਨਹਿਰ 'ਚ ਡਿੱਗੀ, ਇਸ ਦੀ ਜਾਂਚ ਕੀਤੀ ਜਾ ਰਹੀ ਹੈ।
ADVERTISEMENT
ADVERTISEMENT
ADVERTISEMENT