ਬੀਬੀਐਨ ਨੈਟਵਰਕ ਪੰਜਾਬ, ਸੰਗਰੂਰ ਬਿਊਰੋ, 1 ਮਈ
ਦੇਸ਼ ਦੀ ਪ੍ਰਸਿੱਧ ਸਮਾਜਿਕ ਜੱਥੇਬੰਦੀ ਭਾਰਤੀਯ ਅੰਬੇਡਕਰ ਮਿਸ਼ਨ, ਭਾਰਤ ਵੱਲੋਂ ਕੌਮੀ ਪ੍ਰਧਾਨ ਸ਼੍ਰੀ ਦਰਸ਼ਨ ਸਿੰਘ ਕਾਂਗੜਾ ਦੀ ਅਗਵਾਈ ਹੇਠ ਸ਼ਿਕਾਗੋ ਦੇ ਸ਼ਹੀਦਾਂ ਨੂੰ ਸਮਰਪਿਤ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮਨਾਇਆ ਗਿਆ ਜਿਸ ਦੇ ਚਲਦਿਆਂ ਭਾਰਤੀਯ ਅੰਬੇਡਕਰ ਮਿਸ਼ਨ ਦੀ ਟੀਮ ਵੱਲੋਂ ਮਜ਼ਦੂਰੀ ਕਰ ਰਹੇ ਮਜ਼ਦੂਰ ਸੁਖਵਿੰਦਰ ਸਿੰਘ ਦਾ ਕੰਮ ਵਾਲੀ ਥਾਂ ਤੇ ਜਾ ਕੇ ਹੀ ਵਿਸ਼ੇਸ਼ ਸਨਮਾਨ ਕੀਤਾ ਗਿਆ ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੀ ਦਰਸ਼ਨ ਕਾਂਗੜਾ ਨੇ ਕਿਹਾ ਕਿ ਪਿਛਲੇ 137 ਸਾਲਾਂ ਤੋਂ ਇਹ ਦਿਨ ਕਿਰਤੀ ਸੰਘਰਸ਼ਾਂ ਚ ਕੁਰਬਾਨੀਆਂ ਦੇਣ ਵਾਲ਼ੇ ਕਿਰਤੀ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅੱਜ ਸਾਡੇ ਦੇਸ਼ ਨੂੰ ਆਜ਼ਾਦ ਹੋਇਆਂ 76 ਵਰ੍ਹੇ ਹੋ ਗਏ ਹਨ ਸਰਕਾਰਾਂ ਵੱਲੋਂ ਮਜ਼ਦੂਰ ਜਮਾਤ ਲਈ ਕੋਈ ਠੋਸ ਨੀਤੀ ਨਹੀਂ ਬਣਾਈ ਗਈ ਸ਼੍ਰੀ ਦਰਸ਼ਨ ਕਾਂਗੜਾ ਨੇ ਕਿਹਾ ਕਿ ਬਾਬਾ ਸਾਹਿਬ ਡਾ ਭੀਮ ਰਾਓ ਅੰਬੇਡਕਰ ਜੀ ਵੱਲੋਂ ਮਜ਼ਦੂਰਾ ਲਈ ਵੱਡੇ ਉਪਰਾਲੇ ਕੀਤੇ ਗਏ ਹਨ ਪਰੰਤੂ ਸਮੇਂ ਦੀਆਂ ਸਰਕਾਰਾਂ ਨੇ ਮਜ਼ਦੂਰਾ ਦੇ ਹੱਕੇ ਤੇ ਡਾਕੇ ਮਾਰਨ ਦਾ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਸਰਕਾਰ ਵੱਲੋਂ 4 ਲੇਬਰ ਕੋਡ ਲਿਆ ਕੇ ਸਮੁੱਚੇ ਕਿਰਤੀ ਕਾਨੂੰਨਾਂ 'ਚ ਮਿਲੇ ਅਧਿਕਾਰਾਂ ਨੂੰ ਖਤਮ ਕਰ ਦਿੱਤਾ ਹੈ। ਕੌਮੀ ਪ੍ਰਧਾਨ ਨੇ ਕਿਹਾ ਕਿ ਸਾਨੂੰ ਇੱਕਜੁੱਟ ਹੋ ਕੇ ਸੰਘੀ ਢਾਂਚੇ ਦੇ ਸਵਿਧਾਨ ਨੂੰ ਬਚਾਉਣ ਲਈ ਆਪਣੇ ਹੱਕਾਂ ਦੀ ਰਾਖੀ ਕਰਨੀ ਚਾਹੀਦੀ ਹੈ।ਇਹ ਹੀ ਸ਼ਿਕਾਗੋ ਦੇ ਉਨ੍ਹਾਂ ਮਹਾਨ ਸ਼ਹੀਦਾਂ ਨੂੰ ਸੱਚੀ ਤੇ ਸੁੱਚੀ ਸ਼ਰਧਾਂਜਲੀ ਹੋਵੇਗੀ ਅਤੇ ਬਾਬਾ ਸਾਹਿਬ ਵੱਲੋਂ ਕੀਤੇ ਸ਼ਲਾਘਾਯੋਗ ਕੰਮਾ ਨੂੰ ਵੀ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ। ਸ਼੍ਰੀ ਦਰਸ਼ਨ ਕਾਂਗੜਾ ਨੇ ਆਖਿਰ ਵਿੱਚ ਕਿਹਾ ਕਿ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਦੇ ਮੌਕੇ 'ਤੇ ਦੇਸ਼ ਦੇ ਸਾਰੇ ਮਿਹਨਤੀ ਕਾਮਿਆਂ ਨੂੰ ਦਿਲੋਂ ਸਲਾਮ ਹੈ।ਜਿਹੜੇ ਦੇਸ਼ ਦੀ ਤਰੱਕੀ ਵਿੱਚ ਵੱਡਮੁੱਲਾ ਯੋਗਦਾਨ ਪਾਉਂਦੇ ਹਨ। ਅੱਜ ਦੇ ਦਿਨ ਆਓ ਰੱਲ ਕੇ ਪ੍ਰਣ ਕਰੀਏ ਕਿ ਅਸੀਂ ਹਮੇਸ਼ਾ ਉਨ੍ਹਾਂ ਲਈ ਸਹਾਰਾ ਬਣ ਕੇ ਖੜ੍ਹੇ ਰਹਾਂਗੇ ਤੇ ਉਨ੍ਹਾਂ ਦੇ ਚਿਹਰਿਆਂ 'ਤੇ ਹਾਸੇ ਲਿਆਵਾਂਗੇ। ਇਸ ਮੌਕੇ ਮਿਸ਼ਨ ਦੇ ਸ਼੍ਰੀ ਮੁਕੇਸ਼ ਰਤਨਾਕਰ ਕੌਮੀ ਪ੍ਰਧਾਨ ਯੂਥ ਵਿੰਗ, ਰਾਣਾ ਬਾਲੂ, ਸ਼ਿੰਗਾਰਾ ਸਿੰਘ, ਮਨੋਜ ਕੁਮਾਰ, ਰਣਜੀਤ ਸਿੰਘ ਹੈਪੀ ਲਿੱਧੜਾਂ, ਵੀਰਪਾਲ ਸਿੰਘ, ਭੁਪਿੰਦਰ ਕੁਮਾਰ, ਸਾਜਨ, ਡਿੰਪਲ ਘਾਰੂ,ਗੋਰਵ ਕੁਮਾਰ ਆਦਿ ਹਾਜ਼ਰ ਸਨ।