ਜਰਨਲਿਸਟ ਇੰਜੀਨੀਅਰ, ਸੋਨੂੰ ਉੱਪਲ, ਬੀਬੀਐਨ ਨੈੱਟਵਰਕ ਪੰਜਾਬ, 01 ਮਈ
ਸ਼੍ਰੋਮਣੀ ਅਕਾਲੀ ਦਲ ਦੇ ਵੱਲੋਂ ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਇਕਬਾਲ ਸਿੰਘ ਝੂੰਦਾ ਦੇ ਹੱਕ ਦੇ ਵਿੱਚ ਵਰਕਰ ਸੰਮੇਲਨ ਰੱਖਿਆ ਗਿਆ। ਜਿਸ ਦੇ ਵਿੱਚ ਵਰਕਰਾਂ ਦੇ ਨਾਲ ਮੀਟਿੰਗ ਨੂੰ ਲੈ ਕੇ ਇੱਕ ਸਮਾਗਮ ਆਯੋਜਿਤ ਕੀਤਾ ਗਿਆ। ਇਸ ਸਮਾਗਮ ਦੇ ਵਿੱਚ ਸ਼੍ਰੋਮਣੀ ਅਕਾਲ ਦਲ ਦੇ ਤਮਾਮ ਵਰਕਰ ਕੌਂਸਲਰ ਅਹੁਦੇਦਾਰਾਂ ਨੂੰ ਇਕੱਠਾ ਕੀਤਾ ਗਿਆ। ਸ਼੍ਰੋਮਣੀ ਅਕਾਲੀ ਦਲ ਦੇ ਵੱਲੋਂ ਲੋਕ ਸਭਾ ਹਲਕਾ ਸੰਗਰੂਰ ਦੀਆਂ ਚੋਣਾਂ ਦੀ ਵਿਉਂਤਬੰਦੀ ਨੂੰ ਲੈ ਕੇ ਇਹ ਸਮਾਗਮ ਰੱਖਿਆ ਗਿਆ। ਜਿਸ ਦੇ ਵਿੱਚ ਵੱਡੀ ਗਿਣਤੀ ਦੇ ਵਿੱਚ ਵਰਕਰ ਆਗੂ ਸ਼ਾਮਿਲ ਹੋਏ। ਇਸ ਸਮਾਗਮ ਦੇ ਵਿੱਚ ਲੋਕ ਸਭਾ ਦੀਆਂ ਚੋਣਾਂ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਅਤੇ ਮਜਬੂਤੀ ਨੂੰ ਲੈ ਕੇ ਆਗੂਆਂ ਨੂੰ ਬਚਨਵੱਧ ਕੀਤਾ ਗਿਆ। ਇਸ ਦੇ ਨਾਲ ਹੀ ਇਸ ਮੌਕੇ ਵੱਡੀ ਗਿਣਤੀ ਦੇ ਵਿੱਚ ਪਹੁੰਚੇ ਵਰਕਰਾਂ ਦੇ ਇਕੱਠ ਦੇ ਨਾਲ ਇਹ ਵਰਕਰ ਸੰਮੇਲਨ ਇੱਕ ਰੈਲੀ ਦੇ ਵਿੱਚ ਤਬਦੀਲ ਹੋ ਗਿਆ। ਜਿੱਥੇ ਵੱਡੀ ਗਿਣਤੀ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਸੀ ਉਹ ਇਸ ਮੀਟਿੰਗ ਦੇ ਵਿੱਚ ਸ਼ਾਮਿਲ ਹੋਏ। ਇਸ ਮੀਟਿੰਗ ਦੇ ਵਿੱਚ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਬਿੱਟੂ ਦੀਵਾਨਾ, ਹਲਕਾ ਇੰਚਾਰਜ ਕੁਲਵੰਤ ਸਿੰਘ ਕੰਤਾ, ਐਸਜੀਪੀਸੀ ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲਾ, ਗੁਰਜੰਟ ਸਿੰਘ ਸੋਨਾ, ਪਰਮਜੀਤ ਸਿੰਘ ਖਾਲਸਾ, ਐਡਵੋਕੇਟ ਰੁਪਿੰਦਰ ਸੰਧੂ, ਸਾਬਕਾ ਕੌਂਸਲਰ ਸੰਜੀਵ ਸ਼ੋਰੀ, ਅਤੇ ਕੌਂਸਲਰ ਤਜਿੰਦਰ ਸਿੰਘ ਸੋਨੀ ਜਾਗਲ ਇਸ ਦੇ ਨਾਲ ਨਾਲ ਹੋਰ ਆਗੂ ਹਾਜ਼ਰ ਹੋਏ।