





ਬੀਬੀਐਨ ਨੈੱਟਵਰਕ ਪੰਜਾਬ, ਬਰਨਾਲਾ ਬਿਊਰੋ, 02 ਮਈ
ਸ਼੍ਰੀ ਚੇਤੰਨਿਆ ਟੈਕਨੋ ਸਕੂਲ ਵਿੱਚ ਬਹੁਤ ਹੀ ਧੂਮ ਧਾਮ ਨਾਲ ਓਲੰਪਿਰਮਤ ਇਨਾਮ ਵੰਡ ਸਮਾਰੋਹ ਮਨਾਇਆ ਗਿਆ। ਜਿਸ ਵਿੱਚ ਵੱਖ ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ । ਜਿਸ ਵਿੱਚ ਜਿਲ੍ਹੇ ਦੇ ਟ੍ਰੈਫਿਕ ਇੰਚਾਰਜ ਜਸਵਿੰਦਰ ਸਿੰਘ, ਐਜੂਕੇਸ਼ਨ ਸੈੱਲ ਦੇ ਇੰਚਾਰਜ ਗੁਰਚਰਨ ਸਿੰਘ ਤੇ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਅਨਿਲਾ ਜੋਸ਼ੀ ਜੀ ਨੇ ਬੱਚਿਆਂ ਨੂੰ ਵੱਖ -2 ਇਨਾਮਾਂ ਕਿਵੇ ਸਮਾਰਟ ਵਾਚ, ਗੋਲਡ ਮੈਡਲ – ਅਤੇ ਸਰਟੀਫਿਕੇਟਾਂ ਦੁਆਰਾ ਸਨਮਾਨਿਤ ਕੀਤਾ ਗਿਆ। ਅਖੀਰ ਵਿੱਚ ਜਿਲ੍ਹੇ ਦੇ ਟ੍ਰੈਫਿਕ ਇੰਚਾਰਜ ਨੇ ਬੱਚਿਆਂ ਨੂੰ ਟ੍ਰੈਫਿਕ ਦੇ ਲਿਜਮਾਂ ਬਾਰੇ ਜਾਣੂ ਕਰਵਾਇਆ ਗਿਆ। ਉਹਨਾ ਆਪਣੇ ਤਜ਼ਰਬੇ ਸਾਂਝੇ ਕਰਦੇ ਹੋਏ ਬੱਚਿਆਂ ਨੂੰ ਦੱਸਿਆਂ ਕਿ ਅਸੀਂ ਟ੍ਰੈਫਿਕ ਨਿਯਮਾਂ ਦੀ ਪਾਲਣਾ ਅਤੇ ਛੋਟੀਆਂ-2 ਸਾਵਧਾਨੀਆਂ ਨਾਲ ਸੜਕੀ ਹਾਦਸਿਆਂ ਤੋਂ ਬਚਣ ਦੇ ਲਈ ਜਾਗਰੂਕ ਕੀਤਾ ਗਿਆ।