ਬੀਬੀਐਨ ਨੈਟਵਰਕ ਪੰਜਾਬ, ਜਲੰਧਰ ਬਿਊਰੋ, 4 ਮਈ
ਫਗਵਾੜਾ ਦੇ ਲਾਅ ਗੇਟ ਲਾਗੇ ਗੋਲ਼ੀਆਂ ਚੱਲਣ ਦਾ ਸਮਾਚਾਰ ਪ੍ਰਾਪਤ ਹੋਇਆ। ਮੌਕੇ 'ਤੇ ਇਸ ਵਾਰਦਾਤ 'ਚ ਫੱਟੜ ਹੋਏ ਨੌਜਵਾਨਾਂ ਨੂੰ ਫਗਵਾੜਾ ਦੇ ਸਿਵਿਲ ਹਸਪਤਾਲ 'ਚ ਲਿਆਂਦਾ ਗਿਆ ਜਿੱਥੇ ਉਹ ਜ਼ੇਰੇ ਇਲਾਜ ਹਨ। ਇਸ ਮੌਕੇ ਐਸਪੀ ਰੁਪਿੰਦਰ ਕੌਰ ਭੱਟੀ ਮੌਕੇ 'ਤੇ ਪੁੱਜੇ ਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ। ਉਨ੍ਹਾਂ ਕਿਹਾ ਕਿ ਸਾਡੀ ਟੀਮ ਵੱਲੋਂ ਤਫਤੀਸ਼ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਮੀਡੀਆ ਨਾਲ ਜਾਣਕਾਰੀ ਸਾਂਝੀ ਕਰ ਦਿੱਤੀ ਜਾਵੇਗੀ।ਮੀਡੀਆ ਰਿਪੋਰਟਾਂ ਅਨੁਸਾਰ ਨੌਜਵਾਨ ਸਤਯਮ ਦੀ ਬਾਂਹ 'ਚ ਗੋਲ਼ੀ ਲੱਗੀ ਸੀ ਜੋਕਿ ਆਰ-ਪਾਰ ਹੋ ਗਈ। ਉਸ ਨੇ ਦੱਸਿਆ ਕਿ ਉਹ ਆਪਣੇ ਕਿਸੇ ਦੋਸਤ ਦੀ ਬਰਥਡੇ ਪਾਰਟੀ ਤੋਂ ਫ੍ਰੀ ਹੋ ਕੇ ਗ੍ਰੀਨ ਵੈਲੀ ਏਰੀਆ 'ਚ ਗਲ਼ੀ ਦੇ ਬਾਹਰ ਖੜ੍ਹਾ ਸੀ। ਇਸ ਦੌਰਾਨ ਤਿੰਨ ਬਾਈਕਾਂ 'ਤੇ ਸਵਾਰ ਹੋ ਕੇ ਕੁਝ ਨੌਜਵਾਨ ਆਏ ਤੇ ਉਨ੍ਹਾਂ ਵਿਵਾਦ ਸ਼ੁਰੂ ਕਰ ਦਿੱਤਾ ਜਿਸ ਤੋਂ ਬਾਅਦ ਮਨੀ ਨਾਂ ਦੇ ਨੌਜਵਾਨ ਨੇ ਗੋਲ਼ੀਆਂ ਚਲਾ ਦਿੱਤੀਆਂ।