ਬੀਬੀਐਨ ਨੈਟਵਰਕ ਪੰਜਾਬ, ਗੁਰਦਾਸਪੁਰ ਬਿਊਰੋ, 07 ਮਈ
ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਬਲਬੀਰ ਸਿੰਘ ਬਿੱਟੂ ਵੱਡੀ ਗਿਣਤੀ ਵਿੱਚ ਅਹੁਦੇਦਾਰਾਂ ਨਾਲ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ । ਸ਼ੈਰੀ ਕਲਸੀ ਹਲਕਾ ਗੁਰਦਾਸਪੁਰ ਦੇ ਲੋਕ ਸਭਾ ਉਮੀਦਵਾਰ ਦੀ ਅਗਵਾਈ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਬਿੱਟੂ ਅਤੇ ਉਸਦੇ ਸਾਥੀਆਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕਰਵਾਇਆ। ਇਸ ਮੌਕੇ ਸ਼ੈਰੀ ਕਲਸੀ ਦੇ ਮਾਮਾ ਅਤੇ ਉਘੇ ਸਨਅਤਕਾਰ ਸੁਖਜਿੰਦਰ ਸਿੰਘ ਰਾਜਿੰਦਰਾ ਫਾਊਂਡਰੀ ਵਾਲੇ ਵੀ ਹਾਜ਼ਰ ਸਨ।ਅਕਾਲੀ ਦਲ ਛੱਡ ਕੇ ਆਏ ਅਹੁਦੇਦਾਰਾਂ ਨੂੰ ਮੁੱਖ ਮੰਤਰੀ ਅਤੇ ਸ਼ੈਰੀ ਕਲਸੀ ਨੇ ਵਿਸ਼ਵਾਸ ਦਵਾਇਆ ਕਿ ਹਰੇਕ ਉਸ ਵਰਕਰ ਨੂੰ ਬਣਦਾ ਮਾਨ ਸਨਮਾਨ ਦਿੱਤਾ ਜਾਵੇਗਾ ਜੋ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਵੇਗਾ।
ADVERTISEMENT
ADVERTISEMENT
ADVERTISEMENT