ਬੀਬੀਐਨ ਨੈਟਵਰਕ ਪੰਜਾਬ, ਸੰਗਰੂਰ ਬਿਊਰੋ, 7 ਮਈ
ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਸੂਬਾ ਸਕੱਤਰ ਸ਼੍ਰੀਮਤੀ ਅਰਾਧਨਾ ਕਾਂਗੜਾ ਨੇ ਸੁਖਪਾਲ ਖਹਿਰਾ ਦੇ ਹੱਕ ਵਿੱਚ ਵੱਖ ਵੱਖ ਵੱਖ ਥਾਵਾਂ ਤੇ ਜਾ ਕੇ ਚੋਣ ਪ੍ਰਚਾਰ ਕੀਤਾ ਜਿਸ ਦੌਰਾਨ ਸੰਬੋਧਨ ਕਰਦਿਆਂ ਸ੍ਰੀਮਤੀ ਅਰਾਧਨਾ ਕਾਂਗੜਾ ਨੇ ਕਿਹਾ ਕਿ ਅੱਜ ਦੇਸ਼ ਅੰਦਰ ਲੋਕ ਤੰਤਰ ਅਤੇ ਸਵਿਧਾਨ ਲਈ ਵੱਡਾ ਖਤਰਾ ਬਣਿਆ ਹੋਇਆ ਹੈ। ਜਿਸ ਨੂੰ ਬਚਾਉਣ ਲਈ ਕਾਂਗਰਸੀ ਉਮੀਦਵਾਰਾਂ ਨੂੰ ਵੋਟਾਂ ਪਾਉਣਾਂ ਅਤਿ ਜ਼ਰੂਰੀ ਹੈ ਉਨ੍ਹਾਂ ਕਿਹਾ ਕਿ ਜ਼ੋ ਬਾਬਾ ਸਾਹਿਬ ਡਾ ਭੀਮ ਰਾਓ ਅੰਬੇਡਕਰ ਜੀ ਨੇ ਹਰ ਵਰਗ ਦੀ ਬੇਹਤਰੀ ਲਈ ਅਤੇ ਦੇਸ਼ ਦੀ ਤਰੱਕੀ ਲਈ ਸਵਿਧਾਨ ਲਿਖਿਆ ਹੈ। ਭਾਰਤੀ ਜਨਤਾ ਪਾਰਟੀ ਉਸ ਨੂੰ ਬਦਲਣਾ ਚਾਹੁੰਦੀ ਹੈ ਅਰਾਧਨਾ ਕਾਂਗੜਾ ਭਾਜਪਾ ਤੇ ਨਿਸ਼ਾਨਾ ਸਾਧ ਦਿਆਂ ਕਿਹਾ ਕਿ 400 ਪਾਰ ਦਾ ਨਾਅਰਾ ਲਗਾਉਣ ਵਾਲੀ ਭਾਜਪਾ ਨੂੰ ਪੰਜਾਬ ਵਿੱਚ ਅਜ਼ੇ ਤੱਕ 13 ਉਮੀਦਵਾਰ ਹੀ ਨਹੀਂ ਲੱਭੇ ਅਰਾਧਨਾ ਕਾਂਗੜਾ ਨੇ ਆਮ ਆਦਮੀ ਪਾਰਟੀ ਤੇ ਵੀ ਤਾਂਬੜਤੋੜ ਹਮਲੇ ਕੀਤੇ ਉਨ੍ਹਾਂ ਕਿਹਾ ਕਿ ਦੁਸਰੀਆਂ ਪਾਰਟੀਆਂ ਦੇ ਆਗੂਆਂ ਦੀ ਖਿੱਲੀ ਉਡਾਉਂਣ ਵਾਲੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਹਾਲਤ ਵੀ ਤਰਸਯੋਗ ਬਣੀ ਹੋਈ ਹੈ ਇਸ ਪਾਰਟੀ ਦਾ ਪੰਜਾਬ ਅੰਦਰ ਰਾਜਭਾਗ ਹੋਣ ਦੇ ਬਾਵਜੂਦ ਕੋਈ ਵੀ ਪਾਰਟੀ ਆਗੂ ਆਪ ਦੇ ਸਿੰਬਲ ਤੇ ਲੋਕ ਸਭਾ ਦੀ ਚੋਣ ਲੜਣ ਲਈ ਤਿਆਰ ਨਹੀਂ ਜਿਸ ਕਾਰਨ ਭਗਵੰਤ ਮਾਨ ਵੱਲੋਂ ਤਰਲੇ ਕਰਕੇ ਆਪਣੇ ਮੰਤਰੀ, ਵਿਧਾਇਕਾਂ ਅਤੇ ਹੋਰ ਪਾਰਟੀ ਦੇ ਆਗੂਆਂ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ ਉਨ੍ਹਾਂ ਕਿਹਾ ਕਿ ਲੋਕ ਸਭਾ ਸੰਗਰੂਰ ਅੰਦਰ ਤੁਹਾਡੀ ਵੋਟ ਦਾ ਅਸਲ ਹੱਕਦਾਰ ਸੁਖਪਾਲ ਸਿੰਘ ਖਹਿਰਾ ਹੀ ਹਨ ਮਹਿਲਾ ਆਗੂ ਨੇ ਕਿਹਾ ਕਿ ਆਪਣੇ ਵਿਰੋਧੀਆਂ ਨੂੰ ਪਛਾੜਦਿਆਂ ਸੁਖਪਾਲ ਖਹਿਰਾ ਸ਼ਾਨਦਾਰ ਜਿੱਤ ਹਾਸਲ ਕਰਨਗੇ ਇਸ ਮੌਕੇ ਉਨ੍ਹਾਂ ਨਾਲ ਹੋਰ ਵੀ ਆਗੂ ਹਾਜ਼ਰ ਸਨ।