ਬੀਬੀਐਨ ਨੈਟਵਰਕ ਪੰਜਾਬ, ਬਰਨਾਲਾ ਬਿਊਰੋ, 7 ਮਈ
ਐਲ.ਬੀ.ਐਸ. ਕਾਲਜ ਬਰਨਾਲਾ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜ਼ਿਲ੍ਹਾ ਬਰਨਾਲਾ ਵਿਚ 12 ਅਸਥਾਨਾਂ ਬਾਰੇ ਪੱਤਰਕਾਰ ਤੇ ਲੇਖਕ ਗੁਰਜੀਤ ਸਿੰਘ ਖੁੱਡੀ ਵਲੋਂ ਲਿਖੀ ਇਤਿਹਾਸਕ ਕਿਤਾਬ ਅਤੇ ਗਿ: ਕਰਮ ਸਿੰਘ ਭੰਡਾਰੀ ਵਲੋਂ ਸਕੂਲਾਂ ਦੇ ਵਿਦਿਆਰਥੀਆਂ ਦੇ ਕਰਵਾਏ ਧਾਰਮਿਕ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾ: ਤੇਜਾ ਸਿੰਘ ਤਿਲਕ, ਕਾਲਜ ਪਿ੍ਰੰਸੀਪਲ ਡਾ: ਨੀਲਮ ਸ਼ਰਮਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਕਿਤਾਬਾਂ ਪੜ੍ਹ ਕੇ ਆਪਣੀ ਵਿਰਾਸਤ ਨਾਲ ਜੁੜਨਾ ਚਾਹੀਦਾ ਹੈ। ਮੁਕਾਬਲਿਆਂ ਵਿਚ ਐਲ.ਬੀ.ਐਸ. ਕਾਲਜ ਬਰਨਾਲਾ, ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਬਰਨਾਲਾ, ਬਾਬਾ ਆਲ ਸਿੰਘ ਸਕੂਲ ਬਰਨਾਲਾ ਅਤੇ ਐਸ.ਬੀ.ਐਸ. ਸਕੂਲ ਸੁਰਜੀਪੁਰਾ ਦੇ ਵਿਦਿਆਰਥੀਆਂ ਨੇ ਭਾਗ ਲਿਆ। ਜਿਨ੍ਹਾਂ ਵਿਚ 5-5 ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਵਿਸ਼ੇਸ਼ ਮਹਿਮਾਨ ‘ਅਜੀਤ’ ਉਪ ਦਫ਼ਤਰ ਬਰਨਾਲਾ ਦੇ ਇੰਚਾਰਜ ਗੁਰਪ੍ਰੀਤ ਸਿੰਘ ਲਾਡੀ, ਗਿ: ਕਰਮ ਸਿੰਘ ਭੰਡਾਰੀ, ਗੁਰਜੀਤ ਸਿੰਘ ਖੁੱਡੀ, ਸਰਪੰਚ ਹਰਮੇਲ ਸਿੰਘ ਗਿੱਲ, ਪ੍ਰਿੰਸੀਪਲ ਹਰਮੇਲ ਸਿੰਘ, ਪ੍ਰਿੰਸੀਪਲ ਸਰਬਜੀਤ ਕੌਰ, ਪ੍ਰਿੰਸੀਪਲ ਰਾਕੇਸ਼, ਰਾਮ ਸਰੂਪ ਸ਼ਰਮਾ, ਕਿਰਨ ਔਲਖ, ਰਾਜਵਿੰਦਰ ਕੌਰ ਖੁੱਡੀ, ਪਰਮਜੀਤ ਕੌਰ, ਗੁਰਮੀਤ ਕੌਰ, ਬਲਜਿੰਦਰ ਕੌਰ, ਬਿਮਲਾ ਦੇਵੀ, ਰਵਨੀਤ ਨਾਗਰਾ, ਕਿਰਨ ਸਿਕਰੀ, ਗੁਰਵਿੰਦਰਪਾਲ ਸਿੰਘ ਖੁੱਡੀ, ਜਸਵੀਰ ਕੌਰ, ਅਮਨਦੀਪ ਕੌਰ ਨੂੰ ਪ੍ਰਬੰਧਕਾਂ ਵਲੋਂ ਸਨਮਾਨਿਤ ਕੀਤਾ ਗਿਆ।