ਜਰਨਲਿਸਟ ਇੰਜ, ਸੋਨੂੰ ਉੱਪਲ ਬੀਬੀਐਨ ਨੈੱਟਵਰਕ ਪੰਜਾਬ, ਬਰਨਾਲਾ ਬਿਊਰੋ, 09 ਮਈ
ਟ੍ਰੈਫਿਕ ਪੁਲਿਸ ਬਰਨਾਲਾ ਦੇ ਵੱਲੋਂ ਟਰੈਫਿਕ ਨਿਯਮਾਂ ਦਾ ਉਲੰਘਣ ਕਰਨ ਵਾਲੇ ਵਾਹਨ ਚਾਲਕਾਂ ਦੇ ਖਿਲਾਫ ਸ਼ਿਕੰਜਾ ਕੱਸ ਲਿਆ ਹੈ ਅਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਜਿੱਥੇ ਟਰੈਫਿਕ ਪੁਲਿਸ ਪ੍ਰਸ਼ਾਸਨ ਦੇ ਵੱਲੋਂ ਬਰਨਾਲਾ ਸ਼ਹਿਰ ਦੇ ਵੱਖ-ਵੱਖ ਚੌਂਕ ਚੌਰਾਂਹਿਆਂ ਅਤੇ ਸ਼ਹਿਰ ਦੇ ਵਿੱਚ ਨਾਕੇ ਲਗਾ ਕੇ ਚਾਲਾਨ ਕੱਟੇ ਜਾ ਰਹੇ ਹਨ ਉੱਥੇ ਹੀ ਟਰੈਫਿਕ ਦੇ ਵਿੱਚ ਵਿਘਨ ਪਾਉਣ ਅਤੇ ਟਰੈਫਿਕ ਨਿਯਮਾਂ ਦਾ ਉਲੰਘਣ ਕਰਨ ਵਾਲਿਆਂ ਦੇ ਖਿਲਾਫ ਸਖਤ ਐਕਸ਼ਨ ਲਿਆ ਜਾ ਰਿਹਾ ਹੈ। ਜਿੱਥੇ ਇਸੇ ਕੜੀ ਦੇ ਚਲਦਿਆਂ ਟਰੈਫਿਕ ਪੁਲਿਸ ਇਨਚਾਰਜ ਜਸਵਿੰਦਰ ਸਿੰਘ ਢੀਂਡਸਾ ਦੇ ਵੱਲੋਂ ਟਰੈਫਿਕ ਪੁਲਿਸ ਮੁਲਾਜ਼ਮਾਂ ਦੇ ਨਾਲ ਕਾਰਵਾਈ ਕਰਦਿਆਂ ਜਿੱਥੇ ਬੁਲਟ ਦੇ ਭੜਾਕੇ ਲੋਕਾਂ ਨੂੰ ਤੰਗ ਪਰੇਸ਼ਾਨ ਕਰਨ ਅਤੇ ਟਰੈਫਿਕ ਨਿਯਮਾਂ ਦਾ ਉਲੰਘਣ ਕਰਨ ਦੇ ਨਾਲ ਨਾਲ ਸ਼ਹਿਰ ਦਾ ਮਾਹੌਲ ਖਰਾਬ ਕਰਨ ਵਾਲੇ ਬੁਲਟ ਚਾਲਕਾਂ ਦੇ ਸਾਈਂ ਲੈਂਸਰ ਉਤਾਰੇ ਗਏ ਉੱਥੇ ਹੀ ਪ੍ਰੈਸ਼ਰ ਹੋਰਨ ਹੂਟਰ ਅਤੇ ਵੱਡੇ ਹੋਰਨ ਉਤਾਰੇ ਗਏ ਜੋ ਕਿ ਟਰੈਫਿਕ ਨਿਯਮਾਂ ਦਾ ਉਲੰਘਣ ਕਰ ਰਹੇ ਸੀ। ਇਸ ਮੌਕੇ ਟਰੈਫਿਕ ਪੁਲਿਸ ਇੰਚਾਰਜ ਜਸਵਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਟ੍ਰੈਫਿਕ ਨਿਯਮਾਂ ਦਾ ਉਲੰਘਣ ਕਰਨ ਵਾਲੇ ਕਿਸੇ ਵੀ ਸ਼ਖਸ ਨੂੰ ਬਖਸ਼ਿਆ ਨਹੀਂ ਜਾਵੇਗਾ। ਉਹਨਾਂ ਕਿਹਾ ਕਿ ਬੁਲਟ ਦੇ ਪਟਾਖੇ ਅਤੇ ਮੋਡੀਫਾਈ ਬੁਲਟ ਵਾਹਨ ਚਾਲਕਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ ਸਹੂਲਤ ਪੈਣ ਤੇ ਵਾਹਨ ਨੂੰ ਬੰਦ ਵੀ ਕੀਤਾ ਜਾ ਸਕਦਾ ਹੈ। ਇਸ ਨਾਲ ਹੀ ਜੇਕਰ ਕਿਸੇ ਵਾਹਨ ਦੇ ਉੱਪਰ ਪ੍ਰੈਸ਼ਰ ਹੋਰਨ ਵੱਡੇ ਹਾਰਨ ਜਾਂ ਹੂਟਰ ਲੱਗਿਆ ਪਾਇਆ ਗਿਆ ਤਾਂ ਉਸ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।