ਬੀਬੀਐਨ ਨੈਟਵਰਕ ਪੰਜਾਬ, ਸੰਗਰੂਰ ਬਿਊਰੋ, 9 ਮਈ
ਦੇਸ਼ ਦੀ ਪ੍ਰਸਿੱਧ ਤੇ ਸਰਗਰਮ ਸਮਾਜਿਕ ਜੱਥੇਬੰਦੀ ਭਾਰਤੀਯ ਅੰਬੇਡਕਰ ਮਿਸ਼ਨ, ਭਾਰਤ ਵੱਲੋਂ ਮੈਡਮ ਪੂਨਮ ਕਾਂਗੜਾ ਮੁੱਖ ਸਰਪ੍ਰਸਤ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਿਸ਼ਨ ਦੇ ਮਾਲੇਰਕੋਟਲਾ ਤੋਂ ਜ਼ਿਲ੍ਹਾ ਪ੍ਰਧਾਨ ਕੇਵਲ ਸਿੰਘ ਬਾਠਾਂ ਦੀ ਪੁਰਜ਼ੋਰ ਸਿਫ਼ਾਰਸ਼ ਤੇ ਉਘੇ ਸਮਾਜ ਸੇਵੀ ਕੁਲਵਿੰਦਰ ਸਿੰਘ ਫੋਜੀ ਤੋਗਾਹੇੜੀ ਨੂੰ ਭਾਰਤੀਯ ਅੰਬੇਡਕਰ ਮਿਸ਼ਨ ਬਲਾਕ ਅਮਰਗੜ੍ਹ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਜਿਸ ਦਾ ਰਸਮੀ ਐਲਾਨ ਸ਼੍ਰੀ ਦਰਸ਼ਨ ਸਿੰਘ ਕਾਂਗੜਾ ਕੌਮੀ ਪ੍ਰਧਾਨ ਭਾਰਤੀਯ ਅੰਬੇਡਕਰ ਮਿਸ਼ਨ ਵੱਲੋਂ ਕੀਤਾ ਗਿਆ ਜਿਸ ਸਬੰਧੀ ਸ਼੍ਰੀ ਦਰਸ਼ਨ ਕਾਂਗੜਾ ਨੇ ਕਿਹਾ ਕਿ ਇਹ ਇੱਕ ਸਮਾਜਿਕ ਜੱਥੇਬੰਦੀ ਹੈ ਜ਼ੋ ਹਰ ਪੱਧਰ ਤੋਂ ਉੱਪਰ ਉੱਠ ਕੇ ਮਾਨਵਤਾ ਦੀ ਭਲਾਈ ਲਈ ਕੰਮ ਕਰ ਰਹੀ ਹੈ ਉਨ੍ਹਾਂ ਕਿਹਾ ਕਿ ਭਾਰਤੀਯ ਅੰਬੇਡਕਰ ਮਿਸ਼ਨ ਦੇ ਵੱਡੀ ਗਿਣਤੀ ਸਾਥੀ ਪੰਜਾਬ ਸਣੇ ਦੇਸ਼ ਦੇ ਵੱਖ ਵੱਖ ਸੂਬਿਆਂ ਅੰਦਰ ਬੜੀ ਸਰਗਰਮੀ ਨਾਲ ਕੰਮ ਕਰ ਰਹੇ ਹਨ ਉਨ੍ਹਾਂ ਕਿਹਾ ਕਿ ਭਾਰਤੀਯ ਅੰਬੇਡਕਰ ਮਿਸ਼ਨ ਸਾਨੂੰ ਆਪਸ ਵਿੱਚ ਜੋੜਦਾ ਹੈ ਤੋੜਦਾ ਨਹੀਂ ਜਿਸ ਵਿੱਚ ਬਾਬਾ ਸਾਹਿਬ ਡਾ ਭੀਮ ਰਾਓ ਅੰਬੇਡਕਰ ਜੀ ਦੀ ਵਿਚਾਰਧਾਰਾ ਨੂੰ ਸਮਝਣ ਤੇ ਮੰਨਣ ਵਾਲੇ ਹਰ ਵਰਗ ਅਤੇ ਹਰ ਜਾਤੀ ਦੇ ਸਾਥੀ ਇੱਕਜੁੱਟ ਹੋ ਕੇ ਕੰਮ ਕਰ ਰਹੇ ਹਨ ਮਿਸ਼ਨ ਵਿੱਚ ਸ਼ਾਮਲ ਹੋਣ ਲਈ ਸਭਨਾਂ ਨੂੰ ਖੁੱਲ੍ਹਾ ਸੱਦਾ ਦਿੱਤਾ ਜਾਂਦਾ ਹੈ ਇਸ ਮੌਕੇ ਨਵ ਨਿਯੁਕਤ ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਫੋਜੀ ਨੇ ਕਿਹਾ ਕਿ ਜ਼ੋ ਜ਼ਿਮੇਵਾਰੀ ਉਨ੍ਹਾਂ ਨੂੰ ਮਿਲ਼ੀ ਹੈ ਉਹ ਇਸ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਉਣਗੇ ਅਤੇ ਹਮੇਸ਼ਾ ਮੈਡਮ ਪੂਨਮ ਕਾਂਗੜਾ ਅਤੇ ਸ਼੍ਰੀ ਦਰਸ਼ਨ ਸਿੰਘ ਕਾਂਗੜਾ ਦੀ ਅਗਵਾਈ ਹੇਠ ਮਿਸ਼ਨ ਦੀ ਮਜ਼ਬੂਤੀ ਅਤੇ ਬਿਹਤਰੀ ਲਈ ਕੰਮ ਕਰਨਗੇ ਇਸ ਮੌਕੇ ਕੁਲਵਿੰਦਰ ਸਿੰਘ ਫੋਜੀ ਨੇ ਬਲਾਕ ਪ੍ਰਧਾਨ ਦੀ ਜ਼ਿਮੇਵਾਰੀ ਦੇਣ ਤੇ ਮਿਸ਼ਨ ਦੀ ਹਾਈਕਮਾਂਡ ਦਾ ਵਿਸ਼ੇਸ਼ ਧੰਨਵਾਦ ਕੀਤਾ ਇਸ ਮੌਕੇ ਮਿਸ਼ਨ ਦੇ ਹੋਰ ਵੀ ਆਗੂ ਹਾਜ਼ਰ ਸਨ।