ਬੀਬੀਐਨ ਨੈਟਵਰਕ ਪੰਜਾਬ, ਚੰਡੀਗੜ੍ਹ ਬਿਊਰੋ, 10 ਮਈ
ਕੇਜਰੀਵਾਲ ਨੂੰ ਸੁਪਰੀਮ ਕੋਰਟ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਨੂੰ ਕੋਰਟ ਨੇ 1 ਜੂਨ ਤਕ ਅੰਤ੍ਰਿਮ ਜ਼ਮਾਨਤ ਦੇ ਦਿੱਤੀ ਹੈ। ਉੱਥੇ ਹੀ ਕੇਜਰੀਵਾਲ ਨਾਲ ਮੁਲਾਕਾਤ ਲਈ ਥੋੜ੍ਹੀ ਦੇਰ 'ਚ ਮੁੱਖ ਮੰਤਰੀ ਭਗਵੰਤ ਮਾਨ ਅੰਮ੍ਰਿਤਸਰ ਏਅਰਪੋਰਟ ਤੋਂ ਦਿੱਲੀ ਲਈ ਰਵਾਨਾ ਹੋਣਗੇ। ਮੁੱਖ ਮੰਤਰੀ ਨੇ ਆਪਣੇ ਐਕਸ ਹੈਂਡਲ 'ਤੇ ਸੁਪਰੀਮ ਕੋਰਟ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਲਿਖਿਆ ਕਿ ਅਸੀਂ ਹੁਣ ਲੋਕਤੰਤਰ ਨੂੰ ਬਚਾਉਣ ਦੀ ਲੜਾਈ ਹੋਰ ਸ਼ਿੱਦਤ ਨਾਲ ਲੜਾਂਗੇ। ਉਨ੍ਹਾਂ ਲਿਖਿਆ ਹੈ ਕਿ ਅਰਵਿੰਦ ਕੇਜਰੀਵਾਲ ਇਕ ਵਿਅਕਤੀ ਨਹੀਂ ਇਕ ਸੋਚ ਹੈ…ਤੇ ਹੁਣ ਇਸ ਸੋਚ ਨੂੰ ਹੋਰ ਤੇਜ਼ੀ ਨਾਲ ਅੱਗੇ ਲੈ ਕੇ ਵਧਾਂਗੇ…ਇੰਕਲਾਬ ਜ਼ਿੰਦਾਬਾਦ। ਜ਼ਿਕਰਯੋਗ ਹੈ ਕਿ ਕੇਜਰੀਵਾਲ ਹੁਣ ਆਖਰੀ ਪੜਾਅ ਤਕ ਚੋਣ ਪ੍ਰਚਾਰ ਕਰ ਸਕਣਗੇ। ਕੇਜਰੀਵਾਲ ਨੂੰ 2 ਜੂਨ ਨੂੰ ਅਦਾਲਤ ਸਾਹਮਣੇ ਸਰੰਡਰ ਕਰਨਾ ਪਵੇਗਾ। ਦਿੱਲੀ ਸ਼ਰਾਬ ਘੁਟਾਲਾ ਮਾਮਲੇ ਵਿਚ ਗ੍ਰਿਫ਼ਤਾਰ ਦਿੱਲੀ ਦੇ ਮੁੱਖ ਮੰਤਰੀ ਨੇ ਈਡੀ ਵੱਲੋਂ ਆਪਣੀ ਗ੍ਰਿਫ਼ਤਾਰੀ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਸੀ ਜਿਸ ਤੋਂ ਬਾਅਦ ਅੱਜ ਉਨ੍ਹਾਂ ਨੂੰ ਅੰਤ੍ਰਿਮ ਜ਼ਮਾਨਤ ਮਿਲੀ।