ਜਰਨਲਿਸਟ ਇੰਜ, ਸੋਨੂੰ ਉੱਪਲ, ਬੀਬੀਐਨ ਨੈੱਟਵਰਕ ਪੰਜਾਬ ਰਾਜਪੁਰਾ ਬਿਊਰੋ, 30 ਸਤੰਬਰ
ਇੱਥੋਂ ਨੇੜਲੇ ਪਿੰਡ ਬਖ਼ਸ਼ੀਵਾਲ ਦੇ ਅੰਡਰ ਬ੍ਰਿਜ਼ ’ਚ ਖੜ੍ਹੇ ਬਰਸਾਤੀ ਪਾਣੀ ਵਿਚ ਡੁੱਬ ਕੇ ਇਕ 32 ਸਾਲਾ ਵਿਅਕਤੀ ਦੀ ਮੌਤ ਹੋ ਗਈ। ਜਿਸ ਨੂੰ ਥਾਣਾ ਸਦਰ ਪੁਲਿਸ ਦੇ ਐੱਸਐੱਚਓ ਇੰਸਪੈਕਟਰ ਕ੍ਰਿਪਾਲ ਸਿੰਘ ਮੋਹੀ ਨੇ ਮੌਕੇ ’ਤੇ ਪਹੁੰਚ ਕੇ ਗੋਤਾਖੋਰਾਂ ਦੀ ਮਦਦ ਨਾਲ ਪਾਣੀ ’ਚੋਂ ਬਾਹਰ ਕਢਵਾਇਆ। ਇਸ ਸਬੰਧੀ ਜਾਣਕਾਰੀ ਦਿੰਦਿਆ ਥਾਣਾ ਸਦਰ ਪੁਲਿਸ ਦੇ ਐੱਸਐੱਚਓ ਇੰਸਪੈਕਟਰ ਕ੍ਰਿਪਾਲ ਸਿੰਘ ਮੋਹੀ ਨੇ ਦੱਸਿਆ ਕਿ ਉਨ੍ਹਾਂ ਨੂੰ ਇਕ ਰਾਹਗੀਰ ਨੇ ਇਤਲਾਹ ਦਿੱਤੀ ਕਿ ਪਿੰਡ ਬਖ਼ਸ਼ੀਵਾਲ ਦੇ ਅੰਡਰ ਬ੍ਰਿਜ਼ ’ਚ ਖੜ੍ਹੇ ਬਰਸਾਤੀ ਪਾਣੀ ਵਿਚ ਇਕ ਵਿਅਕਤੀ ਡੁੱਬ ਰਿਹਾ ਹੈ। ਜਦੋਂ ਉਹ ਪੁਲਿਸ ਪਾਰਟੀ ਦੇ ਨਾਲ ਮੌਕੇ ’ਤੇ ਪਹੁੰਚੇ ਤਾਂ ਗੋਤਾਖੋਰਾਂ ਦੀ ਮਦਦ ਨਾਲ ਪਾਣੀ ਵਿਚ ਡੁੱਬੇ ਵਿਅਕਤੀ ਦੀ ਲਾਸ਼ ਨੂੰ ਬਾਹਰ ਕੱਢਿਆ ਗਿਆ। ਮ੍ਰਿਤਕ ਫਿਲਹਾਲ ਕੁਆਰਾ ਸੀ। ਜਿਸ ਦੀ ਲਾਸ਼ ਨੂੰ ਰੇਲਵੇ ਪੁਲਿਸ ਨੇ ਧਾਰਾ 174 ਦੀ ਕਾਰਵਾਈ ਕਰਦਿਆਂ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ।