ਜਰਨਲਿਸਟ ਇੰਜ, ਸੋਨੂੰ ਉੱਪਲ, ਬੀਬੀਐਨ ਨੈੱਟਵਰਕ ਪੰਜਾਬ ਤਰਨਤਾਰਨ ਬਿਊਰੋ, 1 ਅਕਤੂਬਰ
ਗੁਰਦੁਆਰਾ ਟਾਹਲਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਮੋਟਰਸਾਈਕਲ ਸਵਾਰ ਜੀਜੇ, ਸਾਲੇ ਨੂੰ ਤਰਨਤਾਰਨ-ਗੋਇੰਦਵਾਲ ਸਾਹਿਬ ਮਾਰਗ ’ਤੇ ਪੈਂਦੇ ਪਿੰਡ ਸ਼ੇਖਚੱਕ ਦੇ ਕੋਲ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ਦੌਰਾਨ ਸਾਲੇ ਦੀ ਤਾਂ ਮੌਕੇ ਉੱਪਰ ਹੀ ਮੌਤ ਹੋ ਗਈ। ਜਦੋਂਕਿ ਗੰਭੀਰ ਜ਼ਖ਼ਮੀ ਜੀਜੇ ਨੂੰ ਤਰਨਤਾਰਨ ਦੇ ਨਿੱਜੀ ਹਸਪਤਾਲ ਦਾਖਲ ਕਰਵਾਇਆ ਗਿਆ। ਦੂਜੇ ਪਾਸੇ ਮੌਕੇ ਉੱਪਰ ਪੁੱਜੀ ਥਾਣਾ ਸਦਰ ਤਰਨਤਾਰਨ ਦੀ ਪੁਲਿਸ ਨੇ ਲਾਸ਼ ਕਬਜੇ ਵਿਚ ਲੈ ਕੇ ਹਾਦਸੇ ਨੂੰ ਅੰਜ਼ਾਮ ਦੇਣ ਵਾਲੇ ਵਾਹਨ ਦੇ ਅਣਪਛਾਤੇ ਚਾਲਕ ਵਿਰੁੱਧ ਕੇਸ ਦਰਜ ਕਰ ਲਿਆ ਹੈ।ਸ਼ਾਮ ਕਰੀਬ 7 ਵਜੇ ਜਦੋਂ ਉਹ ਵਾਪਸ ਪਰਤ ਰਹੇ ਸੀ ਤਾਂ ਸ਼ੇਖਚੱਕ ਪਿੰਡ ਦੇ ਪੈਟਰੋਲ ਪੰਪ ਕੋਲ ਕਿਸੇ ਅਣਪਛਾਤੇ ਵਾਹਨ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਹਾਦਸੇ ਦੌਰਾਨ ਜ਼ਖ਼ਮੀ ਹੋਏ ਦੋਵਾਂ ਜਣਿਆਂ ਨੂੰ ਜਦੋਂ ਤਰਨਤਾਰਨ ਦੇ ਗੁਰੂ ਨਾਨਕ ਦੇਵ ਸੁਪਰ ਸਪੈਸ਼ਿਲਟੀ ਹਸਪਤਾਲ ਲੈ ਕੇ ਗਏ ਤਾਂ ਉਥੇ ਉਸਦੇ ਲੜਕੇ ਰਜਿੰਦਰ ਸਿੰਘ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਜਦੋਂਕਿ ਧਰਮਿੰਦਰ ਸਿੰਘ ਦਾ ਇਲਾਜ ਚੱਲ ਰਿਹਾ ਹੈ। ਜਾਂਚ ਅਧਿਕਾਰੀ ਏਐੱਸਆਈ ਦਲਵਿੰਦਰ ਸਿੰਘ ਨੇ ਦੱਸਿਆ ਕਿ ਲਾਸ਼ ਪੋਸਟਮਾਰਟਮ ਉਪਰੰਤ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ ਅਤੇ ਹਾਦਸੇ ਦਾ ਕਾਰਨ ਬਣਦੇ ਵਾਹਨ ਦਾ ਪਤਾ ਲਗਾਇਆ ਜਾ ਰਿਹਾ ਹੈ।