ਜਰਨਲਿਸਟ ਇੰਜ, ਸੋਨੂੰ ਉੱਪਲ, ਬੀਬੀਐਨ ਨੈੱਟਵਰਕ ਪੰਜਾਬ ਕੈਰੋ ਬਿਊਰੋ, 1 ਅਕਤੂਬਰ
ਪੱਟੀ ਸ਼ਹਿਰ ਦੇ ਤਰਨਤਾਰਨ ਰੋਡ 'ਤੇ ਲੰਘੀ ਰਾਤ 12 ਵਜੇ ਇੱਕ ਵਿਅਕਤੀ ਦੇ ਕਤਲ ਦੀ ਘਟਨਾ ਸਾਹਮਣੇ ਆਈ ਹੈ। ਜਿਸ ਦੌਰਾਨ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਟਰੱਕ ਡਰਾਈਵਰ ਦਾ ਗੋਲ਼ੀਆਂ ਮਾਰਕੇ ਕਤਲ ਕਰ ਦਿੱਤਾ ਗਿਆ ਹੈ । ਜਾਣਕਾਰੀ ਮੁਤਾਬਕ ਡਰਾਈਵਰ ਕਸ਼ਮੀਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਕੈਰੋਂ ਸੋਮਵਾਰ ਨੂੰ ਦਰਮਿਆਨੀ ਰਾਤ 12 ਵਜੇ ਦੇ ਕਰੀਬ ਤਰਨਤਾਰਨ ਰੋਡ 'ਤੇ ਆਪਣੇ ਟਰੱਕ ਨੰਬਰੀ ਪੀ ਬੀ 02 ਏ ਬੀ 3927 'ਤੇ ਆ ਰਿਹਾ ਸੀ ਅਤੇ ਸਥਾਨਕ ਪ੍ਰੀਤ ਪੈਲੇਸ ਦੇ ਕੋਲ ਸਵਿਫਟ ਕਾਰ 'ਤੇ ਸਵਾਰ ਹੋ ਕੇ ਤਿੰਨ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਦਿੱਤੀਆਂ। ਜਿਸਨੂੰ ਤਰਨਤਾਰਨ ਦੇ ਸਿਵਲ ਹਸਪਤਾਲ ਭਰਤੀ ਕਰਵਾਇਆ ਗਿਆ। ਜਿੱਥੇ ਡਾਕਟਰਾਂ ਵੱਲੋਂ ਉਕਤ ਵਿਅਕਤੀ ਨੂੰ ਮ੍ਰਿਤਕ ਕਰਾਰ ਦਿੱਤਾ ਗਿਆ। ਘਟਨਾ ਦੀ ਜਾਣਕਾਰੀ ਮਿਲਦਿਆਂ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਪੱਟੀ ਪੋਸਟਮਾਰਟਮ ਲਈ ਭੇਜ ਦਿੱਤੀ ਹੈ।