ਜਰਨਲਿਸਟ ਇੰਜ, ਸੋਨੂੰ ਉੱਪਲ, ਬੀਬੀਐਨ ਨੈੱਟਵਰਕ ਪੰਜਾਬ ਚੰਡੀਗੜ੍ਹ ਬਿਊਰੋ, 2 ਅਕਤੂਬਰ
ਬੋਰਡ ਦਫ਼ਤਰ ਦੀਆਂ ਪ੍ਰੀਖਿਆ ਸ਼ਾਖਾਵਾਂ ਵਲੋਂ ਵੱਖ-ਵੱਖ ਕਾਰਜਾਂ ਸਬੰਧੀ ਸ਼ਡਿਊਲ ਜਾਰੀ ਕਰਨ ਦੇ ਨਾਲ ਇਨ੍ਹਾਂ ਸ਼ਡਿਊਲ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਵੀ ਨਿਰਦੇਸ਼ ਦਿੱਤੇ ਗਏ ਹਨ। ਬੋਰਡ ਦੇ ਬੁਲਾਰੇ ਅਨੁਸਾਰ ਬੋਰਡ ਦਫ਼ਤਰ ਦੀਆਂ ਪ੍ਰੀਖਿਆ ਸ਼ਾਖਾਵਾਂ ਵਲੋਂ ਵੱਖ-ਵੱਖ ਕਾਰਜਾਂ ਸਬੰਧੀ ਜਿਵੇਂ ਕਿ ਪ੍ਰੀਖਿਆ ਫਾਰਮ, ਪ੍ਰੀਖਿਆ ਫੀਸ ਭਰਨ ਸਬੰਧੀ ਸੀਸੀਈ/ਆਈਐੱਨਏ ਦੇ ਅੰਕ ਅਪਲੋਡ ਕਰਨ ਸਬੰਧੀ, ਚੌਣਵੇਂ ਵਿਸ਼ੇ ਦੇ ਲਿਖਤੀ ਪ੍ਰਯੋਗੀ ਅੰਕ ਆਨਲਾਈਨ ਅਪਲੋਡ ਕਰਨ ਸਬੰਧੀ, ਪ੍ਰੀਖਿਆਰਥੀਆਂ ਦੇ ਵੇਰਵੇ, ਫੋਟੋ ਵਿਸ਼ਿਆਂ/ਸਟਰੀਮ ਆਦਿ ਦੀਆਂ ਸੋਧਾਂ ਸਬੰਧੀ ਸ਼ਡਿਊਲ ਜਾਰੀ ਕੀਤੇ ਜਾਂਦੇ ਹਨ ਪ੍ਰੰਤੂ ਕੁਝ ਸਕੂਲ ਬੋਰਡ ਵਲੋਂ ਨਿਰਧਾਰਿਤ ਕੀਤੇ ਗਏ ਸ਼ਡਿਊਲ ਦੀ ਸਖ਼ਤੀ ਨਾਲ ਪਾਲਣਾ ਨਹੀਂ ਕਰਦੇ, ਜਿਸ ਕਾਰਨ ਬੋਰਡ ਦਫ਼ਤਰ ਵਲੋਂ ਸਮਾਂਬੱਧ ਕੀਤੇ ਜਾਣ ਵਾਲੇ ਕਾਰਜਾਂ ’ਚ ਖੜੋਤ/ਵਿਘਨ ਪੈਂਦਾ ਹੈ ਅਤੇ ਨਤੀਜਾ ਘੋਸ਼ਿਤ ਕਰਨ ’ਚ ਬੇਲੋੜੀ ਦੇਰੀ ਹੁੰਦੀ ਹੈ। ਜਿਸ ਨਾਲ ਬੋਰਡ ਦਫ਼ਤਰ ਅਤੇ ਆਮ ਪਬਲਿਕ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ।ਅਕਾਦਮਿਕ ਸਾਲ 2024-25 ਦੌਰਾਨ ਵੀ ਦਫ਼ਤਰ ਵਲੋਂ ਵੱਖ-ਵੱਖ ਕਾਰਜਾਂ ਲਈ ਸ਼ਡਿਊਲ ਨਿਰਧਾਰਿਤ ਕੀਤੇ ਜਾ ਰਹੇ ਹਨ, ਜਿਸ ’ਚ ਸਕੂਲਾਂ ਨੂੰ ਕਾਰਜ ਮੁਕੰਮਲ ਕਰਨ ਲਈ ਉਚਿਤ ਸਮਾਂ ਦਿੱਤਾ ਜਾ ਰਿਹਾ ਹੈ। ਸ਼ਡਿਊਲ ਜਾਰੀ ਕਰਨ ਉਪਰੰਤ ਇਸ ਦੀ ਸੂਚਨਾ ਸਕੂਲਾਂ ਦੀ ਲਾਗ-ਇੰਨ ਆਈਡੀ ਅਤੇ ਬੋਰਡ ਦਫ਼ਤਰ ਦੀ ਵੈੱਬ-ਸਾਈਟ ’ਤੇ ਉਪਲੱਬਧ ਹੋਵੇਗੀ, ਜੇਕਰ ਕਿਸੇ ਸੰਸਥਾ/ਸਕੂਲ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਸਮੇਂ ਸਿਰ ਕਾਰਵਾਈ ਨਹੀਂ ਕੀਤੀ ਜਾਂਦੀ ਤਾਂ ਇਸ ਦੀ ਸਾਰੀ ਅਣਗਹਿਲੀ ਲਈ ਸਕੂਲ ਜ਼ਿੰਮੇਵਾਰ ਹੋਵੇਗਾ। ਅਜਿਹੀ ਸੂਰਤ ’ਚ ਬੋਰਡ ਨਾਲ ਸਬੰਧਤ ਐਸੋਸੀਏਟਡ/ਐਫੀਲਿਏਟਡ ਸੰਸਥਾਵਾਂ ਵਿਰੁੱਧ ਐਫੀਲਿਏਸ਼ਨ ਵਿਨਿਯਮਾਂ ਅਧੀਨ ਵਿਧੀ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
Hey people!!!!!
Good mood and good luck to everyone!!!!!