ਜਰਨਲਿਸਟ ਇੰਜ ਸੋਨੂੰ ਉੱਪਲ ਬੀਬੀਐਨ ਨੈੱਟਵਰਕ ਪੰਜਾਬ ਲੁਧਿਆਣਾ ਬਿਊਰੋ 2 ਨਵੰਬਰ
ਸ਼ਿਵ ਸੈਨਾ ਹਿੰਦੂ ਸਿੱਖ ਵਿੰਗ ਦੇ ਕੌਮੀ ਪ੍ਰਧਾਨ ਹਰਕੀਰਤ ਸਿੰਘ ਖੁਰਾਨਾ ਦੇ ਘਰ 'ਤੇ ਪੈਟਰੋਲ ਬੰਬ ਸੁੱਟਣ ਦੀ ਘਟਨਾ ਸਾਹਮਣੇ ਆਈ ਹੈ l ਖੁਰਾਨਾ ਦੇ ਘਰ ਦੇ ਬਾਹਰ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਹਮਲੇ ਦੀਆਂ ਤਸਵੀਰਾਂ ਕੈਦ ਹੋ ਗਈਆਂ l ਮੋਟਰਸਾਈਕਲ 'ਤੇ ਆਏ ਤਿੰਨ ਨੌਜਵਾਨ ਤੜਕੇ ਸਾਢੇ 3 ਵਜੇ ਦੇ ਕਰੀਬ ਮਾਡਲ ਟਾਊਨ ਸਥਿਤ ਬਾਬਾ ਦੀਪ ਸਿੰਘ ਗੁਰਦੁਆਰਾ ਸਾਹਿਬ ਦੇ ਕੋਲ ਪੈਂਦੇ ਖੁਰਾਨਾ ਦੇ ਘਰ ਦੇ ਬਾਹਰ ਪਹੁੰਚੇ l ਬਦਮਾਸ਼ਾਂ ਨੇ ਹੱਥ ਵਿੱਚ ਪੈਟਰੋਲ ਨਾਲ ਭਰੀ ਬੋਤਲ ਨੂੰ ਅੱਗ ਲਗਾਈ ਅਤੇ ਖੁਰਾਨਾ ਦੇ ਘਰ ਤੇ ਹਮਲਾ ਕਰ ਦਿੱਤਾ l ਇਸ ਘਟਨਾ ਤੋਂ ਪਹਿਲੋਂ ਅਣਪਛਾਤੇ ਵਿਅਕਤੀਆਂ ਵੱਲੋਂ ਫੇਸਬੁਕ ਤੇ ਖੁਰਾਨਾ ਨੂੰ ਧਮਕੀਆਂ ਵੀ ਦਿੱਤੀਆਂ ਗਈਆਂ ਸਨ l ਲੁਧਿਆਣਾ ਪੁਲਿਸ ਕੇਸ ਦੀ ਪੜਤਾਲ ਕਰਨ ਵਿੱਚ ਜੁੱਟ ਗਈ ਹੈ l ਕਾਬਲੇ ਗੌਰ ਹੈ ਕਿ ਦੋ ਹਫ਼ਤੇ ਪਹਿਲਾਂ ਸ਼ਿਵ ਸੈਨਾ ਭਾਰਤੀ ਦੇ ਯੋਗੇਸ਼ ਬਖ਼ਸ਼ੀ ਦੇ ਘਰ ਦੇ ਬਾਹਰ ਵੀ ਡੀਜ਼ਲ ਬੰਬ ਨਾਲ ਹਮਲਾ ਕੀਤਾ ਗਿਆ ਸੀ l