ਜਰਨਲਿਸਟ ਇੰਜ ਸੋਨੂੰ ਉੱਪਲ ਬੀਬੀਐਨ ਨੈੱਟਵਰਕ ਪੰਜਾਬ ਚੰਡੀਗੜ੍ਹ ਬਰਨਾਲਾ ਬਿਊਰੋ 6 ਦਸੰਬਰ
ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਆਗਾਮੀ ਨਗਰ ਨਿਗਮ ਤੇ ਨਗਰ ਕੌਸਲ ਚੋਣਾਂ ਦੇ ਮੱਦੇਨਜ਼ਰ ਸਕੱਤਰ (ਗ੍ਰਹਿ) ਗੁਰਕੀਰਤ ਕਿਰਪਾਲ ਸਿੰਘ, ਵਿਸ਼ੇਸ਼ ਡੀਜੀਪੀ ਪੰਜਾਬ ਅਰਪਿਤ ਸ਼ੁਕਲਾ ਨਾਲ ਮੀਟਿੰਗ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜਾ ਲਿਆ।ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ 5 ਨਗਰ ਨਿਗਮਾਂ, 44 ਨਗਰ ਕੌਂਸਲਾਂ ਦੀਆਂ ਆਮ ਚੋਣਾਂ, ਛੇ ਨਿਗਮਾਂ ਦੇ ਵਾਰਡਾਂ ਤੇ ਵੱਖ ਵੱਖ ਨਗਰ ਕੌਸਲਾਂ ਦੇ 43 ਵਾਰਡਾਂ ਵਿਚ ਜ਼ਿਮਨੀ ਚੋਣਾਂ ਕਰਵਾਈਆਂ ਜਾਣਗੀਆਂ। ਸੂਬੇ ਦੇ ਕੁੱਲ 1609 ਪੋਲਿੰਗ ਸਟੇਸ਼ਨ ਅਤੇ 3717 ਪੋਲਿੰਗ ਬੂਥ ਹਨ। ਜਿਨ੍ਹਾਂ ਵਿੱਚੋਂ 344 ਨੂੰ ਅਤਿ ਸੰਵੇਦਨਸ਼ੀਲ ਅਤੇ 665 ਨੂੰ ਸੰਵੇਦਨਸ਼ੀਲ ਪੋਲਿੰਗ ਸਥਾਨ ਘੋਸ਼ਿਤ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਸਾਰੇ ਪੋਲਿੰਗ ਸਥਾਨਾਂ ਅਤੇ ਬੂਥਾਂ ’ਤੇ ਸੁਰੱਖਿਆ ਦੇ ਨਿਯਮਾਂ ਅਨੁਸਾਰ ਲੋੜੀਂਦੀ ਪੁਲਿਸ ਫੋਰਸ ਤਾਇਨਾਤ ਕੀਤੀ ਜਾਵੇਗੀ। ਇਨ੍ਹਾਂ ਚੋਣਾਂ ਲਈ ਕੁੱਲ ਪੰਜਾਬ ਪੁਲਿਸ ਦੇ ਕਰੀਬ 20,486 ਪੁਲਿਸ ਮੁਲਾਜ਼ਮ ਅਤੇ ਹੋਮਗਾਰਡ ਜਵਾਨ ਤਾਇਨਾਤ ਕੀਤੇ ਜਾਣਗੇ। 500 ਪੈਟਰੋਲਿੰਗ ਪਾਰਟੀਆਂ ਅਤੇ 283 ਸਟਰਾਈਕਿੰਗ ਰਿਜ਼ਰਵ (ਡੀ.ਜੀ.ਪੀ. ਪੰਜਾਬ, ਰੇਂਜ ਅਤੇ ਜ਼ਿਲ੍ਹਾ ਹੈੱਡਕੁਆਰਟਰ, ਸਬ-ਡਵੀਜ਼ਨ ਜੀ.ਓ. ਅਤੇ ਪੁਲਿਸ ਸਟੇਸ਼ਨ) ਵੀ ਪੋਲੰਗ ਖੇਤਰਾਂ ਨੂੰ 24 ਘੰਟੇ ਸੁਰੱਖਿਅਤ ਰੱਖਣ ਅਤੇ ਕਿਸੇ ਵੀ ਸੰਕਟਕਾਲੀ ਸਥਿਤੀ ਵਿੱਚ ਤੁਰੰਤ ਕਾਰਵਾਈ ਕਰਨ ਲਈ ਤਾਇਨਾਤ ਕੀਤੇ ਜਾਣਗੇ।